5 ਮਹੀਨਿਆਂ 'ਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਕਟਾਰੂਚੱਕ
ਚਿੜੀਆਘਰ ਵਿਖੇ ਸੈਲਾਨੀਆਂ ਦੀ ਰਿਕਾਰਡ ਗਿਣਤੀ ਪੰਜਾਬ ਸਰਕਾਰ ਦੀ ਜੰਗਲੀ ਜੀਵ ਜਾਗਰੂਕਤਾ ਮੁਹਿੰਮ ਦੀ ਸਫ਼ਲਤਾ ‘ਤੇ ਮੋਹਰ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 27 ਮਈ 2026- ਮਹਿੰਦਰ ਚੌਧਰੀ ਜ਼ੂਆਲੋਜੀਕਲ ਪਾਰਕ, ਛੱਤਬੀੜ ਵਿਖੇ ਸੈਲਾਨੀਆਂ ਦੀ ਆਮਦ ਵਿੱਚ ਲਗਾਤਾਰ ਹੋ ਰਹੇ ਵਾਧਾ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗਲੀ ਜੀਵ ਸੰਭਾਲ ਅਤੇ ਲੋਕ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਦੇ ਨਿਰੰਤਰ ਯਤਨਾਂ ਦੇ ਪ੍ਰਤੱਖ ਨਤੀਜੇ ਦਿਖਾਈ ਦੇ ਰਹੇ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੌਜੂਦਾ ਸਾਲ ਦੇ ਪਹਿਲੇ ਪੰਜ ਮਹੀਨਿਆਂ ਵਿੱਚ ਛੱਤਬੀੜ ਚਿੜੀਆਘਰ ਵਿਖੇ 2,31,930 ਸੈਲਾਨੀਆਂ ਦੀ ਆਮਦ ਦਰਜ ਕੀਤੀ ਗਈ ਹੈ, ਜੋ ਸੂਬਾ ਸਰਕਾਰ ਦੇ ਜੰਗਲੀ ਜੀਵ ਸੰਭਾਲ ਦੀ ਦਿਸ਼ਾ ਵਿੱਚ ਕੀਤੇ ਗਏ ਯਤਨਾਂ ਨੂੰ ਦਰਸਾਉਂਦਾ ਹੈ।
ਇਸ ਸਬੰਧੀ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਬਾਰੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਸਾਡੀ ਸਰਕਾਰ ਨੇ ਲੋਕਾਂ ਨੂੰ ਜੰਗਲੀ ਜੀਵਾਂ ਦੇ ਪਾਲਣ-ਪੋਸ਼ਣ ਅਤੇ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਲਗਾਤਾਰ ਕੰਮ ਕੀਤਾ ਹੈ ਅਤੇ ਲੋਕਾਂ ਵੱਲੋਂ ਮਿਲਿਆ ਹੁੰਗਾਰਾ ਬਹੁਤ ਉਤਸ਼ਾਹਜਨਕ ਰਿਹਾ ਹੈ।”
ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਬਾਰੇ ਕੈਬਨਿਟ ਮੰਤਰੀ ਨੇ ਦੱਸਿਆ, “ਛੱਤਬੀੜ ਚਿੜੀਆਘਰ ਵਿਖੇ ਸਿਰਫ਼ ਜਨਵਰੀ ਵਿੱਚ ਹੀ 48,719 ਸੈਲਾਨੀ ਆਏ, ਜਦੋਂ ਕਿ ਫਰਵਰੀ ਵਿੱਚ 54216, ਮਾਰਚ ਵਿੱਚ 66377, ਅਪ੍ਰੈਲ ਵਿੱਚ 40168 ਅਤੇ ਮਈ ਵਿੱਚ 22450 ਸੈਲਾਨੀਆਂ ਨੇ ਇਸ ਚਿੜੀਆਘਰ ਦੇ ਸੁਚੱਜੇ ਅਤੇ ਬਿਹਤਰੀਨ ਢੰਗ ਨਾਲ ਮੇਨਟੇਂਨ ਰੱਖੇ ਗਏ ਮਾਹੌਲ ਵਿੱਚ ਪੰਛੀਆਂ ਅਤੇ ਜਾਨਵਰਾਂ ਦੀਆਂ ਵਿਭਿੰਨ ਪ੍ਰਜਾਤੀਆਂ ਨੂੰ ਦੇਖਿਆ।”
ਚਿੜੀਆਘਰ ਵਿਖੇ ਕੀਤੀਆਂ ਗਈਆਂ ਜੰਗਲਾਤ ਤੇ ਜੰਗਲੀ ਜੀਵ ਸੰਭਾਲ-ਕੇਂਦ੍ਰਿਤ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ, “ਜੰਗਲੀ ਜੀਵਾਂ ਦੀ ਸੰਭਾਲ ਅਤੇ ਸੁਰੱਖਿਆ ਪ੍ਰਤੀ ਸਾਡੀ ਵਚਨਬੱਧਤਾ ਦੇ ਹਿੱਸੇ ਵਜੋਂ ਛੱਤਬੀੜ ਚਿੜੀਆਘਰ ਵਿਖੇ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਗਈਆਂ ਹਨ।” ਉਨ੍ਹਾਂ ਅੱਗੇ ਕਿਹਾ, "ਦੇਸ਼ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਲੰਬਾ ਵਾਕ-ਇਨ ਐਵੀਅਰੀ (ਪੰਛੀਘਰ) ਆਕਰਸ਼ਣ ਦਾ ਇੱਕ ਵੱਡਾ ਕੇਂਦਰ ਬਣ ਗਿਆ ਹੈ। ਇਸ ਦੇ ਨਾਲ ਹੀ ਸੈਲਾਨੀਆਂ ਦੇ ਵਿਦਿਅਕ ਅਤੇ ਮਨੋਰੰਜਨ ਅਨੁਭਵ ਨੂੰ ਵਧਾਉਣ ਲਈ ਇੱਕ ਅਤਿ-ਆਧੁਨਿਕ ਡਾਇਨਾਸੌਰ ਪਾਰਕ ਵੀ ਸਥਾਪਤ ਕੀਤਾ ਗਿਆ ਹੈ।"
- Download Babushahi App
-
-