5 ਮਾਰਚ ਤੋਂ 19 ਮਾਰਚ ਤੱਕ ਜਿਲ੍ਹਾ ਗੁਰਦਾਸਪੁਰ ਵਿੱਚ ਬਲਾਕ ਪੱਧਰ 'ਤੇ ਰੋਜਗਾਰ ਮੇਲੇ ਲਗਾਏ ਜਾਣਗੇ
ਰੋਹਿਤ ਗੁਪਤਾ
ਗੁਰਦਾਸਪੁਰ, 2 ਮਾਰਚ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਜਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਹਿੱਤ ਰੋਜਗਾਰ ਮੇਲੇ ਲਗਾਏ ਜਾ ਰਹੇ ਹਨ
ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸ.ਆਈ.ਐਸ ਸਕਿਉਰਟੀ ਕੰਪਨੀ ਵਲੋਂ 05 ਮਾਰਚ ਤੋਂ 19 ਮਾਰਚ ਤੱਕ ਜਿਲ੍ਹਾ ਗੁਰਦਾਸਪੁਰ ਵਿੱਚ ਬਲਾਕ ਪੱਧਰ 'ਤੇ ਰੋਜਗਾਰ ਮੇਲੇ ਲਗਾਏ ਜਾ ਰਹੇ ਹਨ । ਮਿਤੀ 05 ਮਾਰਚ ਨੂੰ ਬੀ.ਡੀ.ਪੀ.ਓ ਦਫਤਰ ਦੀਨਾਨਗਰ ਮਿਤੀ 06 ਮਾਰਚ ਨੂੰ ਬੀ.ਡੀ.ਪੀ.ਓ ਦਫਤਰ ਗੁਰਦਾਸਪੁਰ, ਮਿਤੀ 09 ਮਾਰਚ ਨੂੰ ਬੀ.ਡੀ.ਪੀ.ਓ ਧਾਰੀਵਾਲ ਮਿਤੀ 10 ਮਾਰਚ ਨੂੰ ਬੀ.ਡੀ.ਪੀ.ਓ ਦਫਤਰ ਬਟਾਲਾ ਮਿਤੀ 11ਵਮਾਰਚ ਨੂੰ ਬੀ.ਡੀ.ਪੀ.ਓ ਦਫਤਰ ਕਾਂਦੀਆਂ ਮਿਤੀ 12 ਮਾਰਚ ਨੂੰ ਬੀ.ਡੀ.ਪੀ.ੳ ਦਫਤਰ ਸ੍ਰੀਹਰਗੋਬਿੰਦਪੁਰ ਮਿਤੀ 13 ਮਾਰਚ ਨੂੰ ਬੀ.ਡੀ.ਪੀ.ਓ ਦਫਤਰ ਕਾਹਨੁਵਾਨ ਮਿਤੀ 16 ਮਾਰਚ ਨੂੰ ਬੀ.ਡੀ.ਪੀ.ਓ ਦਫਤਰ ਫਤਿਹਗੜ੍ਹ ਚੂੜੀਆਂ ਮਿਤੀ 17 ਮਾਰਚ ਨੂੰ ਬੀ.ਡੀ.ਪੀ.ਓ ਦਫਤਰ ਡੇਰਾ ਬਾਬਾ ਨਾਨਕ ਮਿਤੀ 18 ਮਾਰਚ ਨੂੰ ਬੀ.ਡੀ.ਪੀ.ਓ ਦਫਤਰ ਕਲਾਨੌਰ ਮਿਤੀ 19 ਮਾਰਚ ਨੂੰ ਬੀ.ਡੀ.ਪੀ.ਓ ਦਫਤਰ ਦੋਰਾਂਗਲਾ ਵਿਖੇ ਰੋਜਗਾਰ ਕੈਂਪ ਲਗਾਏ ਜਾ ਰਹੇ ਹਨ ।
ਉਨ੍ਹਾਂ ਦੱਸਿਆ ਕਿ ਇਨਾਂ ਰੋਜਗਾਰ ਮੇਲਿਆ ਵਿੱਚ ਐਸ.ਆਈ.ਐਸ ਸਕਿਉਰਟੀ ਕੰਪਨੀ ਵਲੋਂ ਸਕਿਉਰਟੀ ਗਾਰਡ ਦੀ ਭਰਤੀ ਕੀਤੀ ਜਾਣੀ ਹੈ । ਐਸ.ਆਈ.ਐਸ ਸਕਿਉਰਟੀ ਕੰਪਨੀ ਨੂੰ ਸਕਿਉਰਟੀ ਗਾਰਡ ਦੀ ਅਸਾਮੀ ਲਈ ( ਕੇਵਲ ਲੜਕੇ ) ਉਮੀਦਵਾਰਾਂ ਦੀ ਜਰੂਰਤ ਹੈ । ਸਕਿਉਰਟੀ ਗਾਰਡ ਦੀ ਭਰਤੀ ਲਈ ਘੱਟ ਤੋਂ ਘੱਟ ਯੋਗਤਾ 10ਵੀ ਪਾਸ, ਉਮਰ 19 ਤੋਂ 40 ਸਾਲ, ਅਤੇ ਕੱਦ 5 ਫੁੱਟ 6 ਇੰਚ ਹੋਣਾ ਚਾਹੀਦਾ ਹੈ ।
ਉਹਨਾਂ ਅੱਗੇ ਦੱਸਿਆ ਕਿ ਐਸ.ਆਈ.ਐਸ ਸਕਿਉਰਟੀ ਕੰਪਨੀ ਵਲੋਂ ਉਪਰ ਦਰਸਾਈਆ ਗਈਆ ਮਿਤੀਆ ਅਨੁਸਾਰ ਦਰਸਾਏ ਗਏ ਸਥਾਨਾਂ 'ਤੇ ਪ੍ਰਾਰਥੀਆਂ ਦੀ ਇੰਟਰਵਿਊ ਕੀਤੀ ਜਾਵੇਗੀ । ਇੰਟਰਵਿਊ ਕਰਨ ਉਪਰੰਤ ਚੁਣੇ ਗਏ ਪ੍ਰਾਰਥੀਆਂ ਨੂੰ 1 ਮਹੀਨੇ ਦੀ ਟ੍ਰੇਨਿੰਗ ਦਿੱਤੀ ਜਾਵੇਗੀ, ਟ੍ਰੇਨਿੰਗ ਮੁਕਮਲ ਕਰਨ ਉਪੰਰਤ 18000 ਤੋਂ 20000 /-ਰੁਪਏ ਤਨਖਾਹ ਮਿਲਣਯੋਗ ਹੋਵੇਗੀ । ਇਸ ਤੋਂ ਇਲਾਵਾ ਕੰਪਨੀ ਵਲੋਂ ਫੰਡ, ਬੋਨਸ ਆਦਿ ਵੀ ਦਿੱਤੇ ਜਾਂਦੇ ਹਨ । ਚੁਣੇ ਗਏ ਪ੍ਰਾਰਥੀਆ ਨੂੰ ਵੱਖ ਵੱਖ ਮਾਲ, ਏਅਰਪੋਰਟ, ਹੋਟਲ ਅਤੇ ਮਲਟੀਨੈਸ਼ਨਲ ਕੰਪਨੀਆ ਵਿੱਚ ਜਾਬ ਮੁਹੱਈਆ ਕਰਵਾਈ ਜਾਂਦੀ ਹੈ । ਇੰਟਰਵਿਊ ਦੇਣ ਦੇ ਚਾਹਵਾਨ ਪ੍ਰਾਰਥੀ ਆਪਣੇ ਵਿਦਿਅਕ ਯੋਗਤਾ ਦੇ ਦਸਤਾਵੇਜ ਲੈ ਕੇ ਮਿਤੀ 05 ਮਾਰਚ ਤੋਂ 19 ਮਾਰਚ ਤੱਕ ਉਪਰ ਦਰਸਾਏ ਗਏ ਸਥਾਨਾਂ ਤੇ ਸਵੇਰੇ 10:00 ਵਜੇ ਪਹੁੰਚਣ ਅਤੇ ਇਸਦਾ ਵੱਧ ਤੋਂ ਵੱਧ ਲਾਭ ਉੱਠਾਉਣ ।
Click to Follow Babushahi Facebook page →