AAP ਨੇ ਜਿੱਤੀਆਂ ਦੋ ਸੀਟਾਂ! ਭਗਵੰਤ ਮਾਨ ਨੇ ਦਿੱਤਾ ਵੱਡਾ ਬਿਆਨ
ਲੁਧਿਆਣਾ, 23 ਜੂਨ- ਆਮ ਆਦਮੀ ਪਾਰਟੀ ਦੀ ਲੁਧਿਆਣਾ ਪੱਛਮੀ ਅਤੇ ਗੁਜਰਾਤ ਦੇ Visavadar ਵਿਧਾਨ ਸਭਾ ਹਲਕੇ ਤੋਂ ਵੱਡੀ ਜਿੱਤ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਟਵੀਟ ਕਰਕੇ ਲਿਖਿਆ ਕਿ ਗੁਜਰਾਤ ਦੇ Visavadar ਵਿਧਾਨ ਸਭਾ ਹਲਕੇ ਤੋਂ ਪਾਰਟੀ ਦੇ ਨੌਜਵਾਨ ਲੀਡਰ Gopal_Italia ਨੂੰ ਜਿੱਤ ‘ਤੇ ਦਿਲੋਂ ਵਧਾਈਆਂ…ਇਹ ਜਿੱਤ ਆਮ ਆਦਮੀ ਪਾਰਟੀ ਗੁਜਰਾਤ ਦੇ ਵਲੰਟੀਅਰਾਂ ਦੇ ਨਾਮ…ਜੋ ਭਾਜਪਾ ਦੀ ਧੱਕੇਸ਼ਾਹੀ ਅੱਗੇ ਡਟਕੇ ਖੜ੍ਹੇ ਨੇ…ਭਾਜਪਾ ਦੀਆਂ ਚਾਲਾਂ ਬੇਨਕਾਬ ਹੋ ਚੁੱਕੀਆਂ ਨੇ, ਲੋਕਾਂ ਨੇ ਫਿਰ ਇੱਕ ਵਾਰ ਆਮ ਆਦਮੀ ਪਾਰਟੀ ‘ਤੇ ਭਰੋਸਾ ਜਤਾਇਆ ਹੈ…ਪੂਰੇ ਦੇਸ਼ ‘ਚ ਜੇਕਰ ਕੋਈ ਭਾਜਪਾ ਨੂੰ ਹਰਾਉਣ ਦਾ ਦਮ ਰੱਖਦੀ ਹੈ ਉਹ ਆਮ ਆਦਮੀ ਪਾਰਟੀ ਹੀ ਹੈ…ਉਹ ਦਿਨ ਦੂਰ ਨਹੀਂ ਜਦੋਂ ArvindKejriwal ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦਾ ਝੰਡਾ ਗੁਜਰਾਤ ‘ਚ ਵੀ ਲਹਿਰਾਏਗਾ…ਪਾਰਟੀ ਦੇ ਸਾਰੇ ਸੰਗਠਨ ਨੂੰ ਵੀ ਵਧਾਈਆਂ…
ਲੁਧਿਆਣਾ ਪੱਛਮੀ ਵਿੱਚ ਸ਼ਾਨਦਾਰ ਜਿੱਤ
ਲੁਧਿਆਣਾ ਪੱਛਮੀ ਦੀ ਜਿੱਤ ਤੇ ਸੀਐੱਮ ਮਾਨ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦੀਆਂ ਸਭ ਨੂੰ ਬਹੁਤ-ਬਹੁਤ ਵਧਾਈਆਂ। ਵੱਡੀ ਲੀਡ ਨਾਲ ਮਿਲੀ ਜਿੱਤ ਦਰਸਾਉਂਦੀ ਹੈ ਕਿ ਸੂਬੇ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬੇਹੱਦ ਖੁਸ਼ ਹਨ। ਅਸੀਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਦਿਨ ਰਾਤ ਬਿਨਾਂ ਭੇਦਭਾਵ ਤੇ ਇਮਾਨਦਾਰੀ ਨਾਲ ਕੰਮ ਕਰ ਰਹੇ ਹਾਂ।
ਜ਼ਿਮਨੀ ਚੋਣ ਦੌਰਾਨ ਪੰਜਾਬੀਆਂ ਨਾਲ ਕੀਤੇ ਹਰ ਇੱਕ ਵਾਅਦੇ ਨੂੰ ਅਸੀਂ ਪਹਿਲ ਦੇ ਆਧਾਰ 'ਤੇ ਪੂਰਾ ਕਰਾਂਗੇ। ਸੰਜੀਵ ਅਰੋੜਾ ਨੂੰ ਬਹੁਤ-ਬਹੁਤ ਮੁਬਾਰਕਾਂ। ਨਾਲ ਹੀ ਇਸ ਜਿੱਤ ਲਈ ਦਿਨ ਰਾਤ ਮਿਹਨਤ ਕਰਨ ਵਾਲੀ ਸਮੁੱਚੀ ਲੀਡਰਸ਼ਿਪ ਤੇ ਵਲੰਟੀਅਰਾਂ ਨੂੰ ਵੀ ਬਹੁਤ-ਬਹੁਤ ਵਧਾਈਆਂ।