Akali dal 'ਤੇ ਭਗਵੰਤ ਮਾਨ ਦਾ ਸ਼ਬਦੀ ਹਮਲਾ, ਕਿਹਾ - 'ਇਨ੍ਹਾਂ ਨੇ ਧਰਮ ਨੂੰ ਢਾਲ ਬਣਾ ਕੇ ਵਰਤਿਆ ਤੇ ਵੋਟਾਂ ਮੰਗੀਆਂ'
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 20 ਨਵੰਬਰ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ (Shiromani Akali Dal) 'ਤੇ ਸ਼ਬਦੀ ਹਮਲਾ ਬੋਲਿਆ ਹੈ। CM ਮਾਨ ਨੇ ਵਿਰੋਧੀਆਂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਹਮੇਸ਼ਾ ਧਰਮ ਦੇ ਨਾਂ 'ਤੇ ਵੋਟਾਂ ਮੰਗੀਆਂ ਹਨ ਅਤੇ ਜਦੋਂ ਵੀ ਇਨ੍ਹਾਂ 'ਤੇ ਕੋਈ ਮੁਸੀਬਤ ਆਉਂਦੀ ਹੈ ਜਾਂ ਕੋਈ ਇਨ੍ਹਾਂ ਦੀ ਨਿੰਦਾ ਕਰਦਾ ਹੈ, ਤਾਂ ਇਹ ਧਰਮ ਨੂੰ ਆਪਣੀ ਢਾਲ ਵਜੋਂ ਵਰਤਦੇ ਹਨ।
ਗਲਤੀਆਂ ਨੂੰ ਛੁਪਾਉਣ ਲਈ ਧਰਮ ਨੂੰ ਅੱਗੇ ਕਰ ਦਿੰਦੇ ਹਨ
ਮੁੱਖ ਮੰਤਰੀ ਨੇ ਤੰਜ ਕੱਸਦਿਆਂ ਕਿਹਾ ਕਿ ਇਹ ਲੋਕ ਆਪਣੀਆਂ ਗਲਤੀਆਂ ਨੂੰ ਛੁਪਾਉਣ ਲਈ ਧਰਮ ਨੂੰ ਅੱਗੇ ਕਰ ਦਿੰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਖੁੱਲ੍ਹੀ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਆਉਣ ਵਾਲੇ ਸੈਸ਼ਨ ਵਿੱਚ ਆ ਕੇ ਇਨ੍ਹਾਂ ਦੇ ਸਾਰੇ ਕੱਚੇ-ਚਿੱਠੇ ਖੋਲ੍ਹਣਗੇ। ਉਨ੍ਹਾਂ ਨੇ ਸਾਫ਼ ਕੀਤਾ ਕਿ ਹੁਣ ਧਰਮ ਦੇ ਨਾਂ 'ਤੇ ਰਾਜਨੀਤੀ ਕਰਨ ਵਾਲਿਆਂ ਦੀ ਅਸਲੀਅਤ ਜਨਤਾ ਦੇ ਸਾਹਮਣੇ ਲਿਆਂਦੀ ਜਾਵੇਗੀ।