BREAKING- ਲਾਲ ਕਿਲ੍ਹੇ ਨੇੜੇ ਧਮਾਕੇ 'ਚ 8 ਲੋਕਾਂ ਦੀ ਮੌਤ
ਨਵੀਂ ਦਿੱਲੀ, 10 ਨਵੰਬਰ 2025- ਏਐਨਆਈ ਦੀ ਰਿਪੋਰਟ ਅਨੁਸਾਰ, ਮੈਡੀਕਲ ਸੁਪਰਡੈਂਟ ਲੋਕ ਨਾਇਕ ਜੈ ਪ੍ਰਕਾਸ਼ ਨਾਰਾਇਣ (LNJP) ਹਸਪਤਾਲ ਨੇ ਦੱਸਿਆ ਕਿ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਗੇਟ 1 ਨੇੜੇ ਧਮਾਕੇ ਵਿੱਚ ਜ਼ਖ਼ਮੀ ਲੋਕਾਂ ਨੂੰ ਐਲਐਨਜੇਪੀ ਹਸਪਤਾਲ ਲਿਆਂਦਾ ਗਿਆ ਹੈ। ਜ਼ਖ਼ਮੀਆਂ ਵਿੱਚੋਂ 8 ਲੋਕਾਂ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਗਈ। ਸੂਤਰਾਂ ਨੇ ਏਐਨਆਈ ਨੂੰ ਦੱਸਿਆ ਕਿ ਘਟਨਾ ਵਿੱਚ ਕਈ ਲੋਕ ਜ਼ਖਮੀ ਹੋਏ ਹਨ।