Bathinda Breaking: ਸੈਰ ਕਰ ਰਹੀ ਕੁੜੀ 'ਤੇ ਫਾਈਰਿੰਗ, ਲੱਤ 'ਚ ਗੋਲੀ ਲੱਗਣ ਦੀ ਖ਼ਬਰ
ਅਸ਼ੋਕ ਵਰਮਾ
ਭਗਤਾ ਭਾਈ 21 ਜਨਵਰੀ 2025 : ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਅਧੀਨ ਪੈਂਦੇ ਸ਼ਹਿਰ ਭਗਤਾ ਭਾਈ ਵਿਖੇ ਅੱਜ ਸਵੇਰੇ ਸੈਰ ਕਰ ਰਹੇ ਪਤੀ ਪਤਨੀ ਤੇ ਅਣਪਛਾਤੇ ਵਿਅਕਤੀ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰਦਾਤ ਦੌਰਾਨ ਗੋਲੀ ਲੜਕੀ ਦੀ ਲੱਤ ਤੇ ਲੱਗੀ ਹੈ ਜਿਸ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅੱਜ ਸਵੇਰੇ 9 ਵਜੇ ਦੀ ਹੈ ਜਦੋਂ ਲੜਕੀ ਹਰਪ੍ਰੀਤ ਕੌਰ ਆਪਣੇ ਪਤੀ ਅਰਸ਼ਦੀਪ ਸਿੰਘ ਵਾਸੀ ਭਗਤਾ ਭਾਈ ਨਾਲ ਸ਼ਹਿਰ ਦੀ ਅਨਾਜ ਮੰਡੀ ਵਿੱਚ ਸੈਰ ਕਰ ਰਹੀ ਸੀ। ਇਸੇ ਦੌਰਾਨ ਕਿਸੇ ਅਣਪਛਾਤੇ ਵਿਅਕਤੀ ਨੇ ਗੋਲੀ ਚਲਾ ਦਿੱਤੀ ਜੋ ਹਰਪ੍ਰੀਤ ਕੌਰ ਦੀ ਲੱਤ ਵਿੱਚ ਲੱਗੀ।
ਇਸ ਤੋਂ ਬਾਅਦ ਹਰਪ੍ਰੀਤ ਕੌਰ ਨੂੰ ਭਗਤਾ ਭਾਈ ਦੇ ਹਸਪਤਾਲ ਲਜਾਇਆ ਗਿਆ ਜਿੱਥੋਂ ਉਸ ਨੂੰ ਅੱਗੇ ਬਠਿੰਡਾ ਭੇਜ ਦਿੱਤਾ ਹੈ । ਭਗਤਾ ਭਾਈ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਢਲੇ ਤੌਰ ਤੇ ਹਾਸਿਲ ਹੋਈ ਜਾਣਕਾਰੀ ਮੁਤਾਬਕ ਦੋਵਾਂ ਦਾ ਦੋ ਤਿੰਨ ਮਹੀਨੇ ਪਹਿਲਾਂ ਵਿਆਹ ਹੋਇਆ ਸੀ।
ਹਾਲਾਂਕਿ ਇਸ ਗੱਲ ਦੀ ਪੁਸ਼ਤੀ ਤਾਂ ਨਹੀਂ ਹੋਈ ਪਰ ਇਹ ਪ੍ਰੇਮ ਵਿਆਹ ਹੋਣ ਕਰਕੇ ਪੁਲਿਸ ਦੀ ਸ਼ੱਕ ਦੀ ਸੂਈ ਉਸ ਤਰਫ ਜਾ ਰਹੀ ਹੈ। ਇਸ ਸਬੰਧ ਵਿੱਚ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।