Big Breaking: ਵਿਦਿਆਰਥੀਆਂ ਕੀਤਾ ਸਕੂਲ ਪ੍ਰਿੰਸੀਪਲ ਦਾ ਕਤਲ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 10 ਜੁਲਾਈ 2025- ਹਿਸਾਰ ਦੇ ਪਿੰਡ ਬਾਂਸ ਬਾਦਸ਼ਾਹਪੁਰ ਵਿੱਚ ਸਥਿਤ ਕਰਤਾਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਵੀਰਵਾਰ ਨੂੰ ਇੱਕ ਸਨਸਨੀਖੇਜ਼ ਘਟਨਾ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ। ਸਕੂਲ ਦੇ ਪ੍ਰਿੰਸੀਪਲ ਜਗਬੀਰ ਸਿੰਘ ਦੀ ਦੋ ਵਿਦਿਆਰਥੀਆਂ ਨੇ ਕਥਿਤ ਤੌਰ 'ਤੇ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ।
ਜਾਣਕਾਰੀ ਅਨੁਸਾਰ, ਕਰਤਾਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਵੀਰਵਾਰ ਸਵੇਰੇ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਦੋ ਵਿਦਿਆਰਥੀਆਂ ਨੇ ਪ੍ਰਿੰਸੀਪਲ ਜਗਬੀਰ ਸਿੰਘ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਹਮਲੇ ਵਿੱਚ ਜਗਬੀਰ ਸਿੰਘ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਤੁਰੰਤ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।