Big News: ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਹੋਈ ਅਹਿਮ ਮੁਲਾਕਾਤ
ਚੰਡੀਗੜ੍ਹ ਦੇ ਰਾਜਿੰਦਰ ਪਾਰਕ ਵਿੱਚ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਹੋਈ ਗੈਰ-ਰਸਮੀ ਮਿਲਣੀ
Babushahi Network
ਚੰਡੀਗੜ੍ਹ 12 ਫਰਵਰੀ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਿਚਾਲੇ ਅੱਜ ਚੰਡੀਗੜ੍ਹ ਵਿਖੇ ਅਹਿਮ ਮੁਲਾਕਾਤ ਹੋਈ। ਇਹ ਮਿਲਣੀ ਹਰਿਆਣਾ ਦੇ ਮੁੱਖ ਮੰਤਰੀ ਦੀ ਰਿਹਾਇਸ਼ 'ਸੰਤ ਕਬੀਰ ਕੁਟੀਰ' ਦੇ ਸਾਹਮਣੇ ਸਥਿਤ ਰਾਜਿੰਦਰ ਪਾਰਕ ਵਿੱਚ ਹੋਈ।
ਹਾਲਾਂਕਿ ਇਹ ਇੱਕ ਗੈਰ-ਰਸਮੀ ਮੁਲਾਕਾਤ ਸੀ, ਪਰ ਦੋਵਾਂ ਗੁਆਂਢੀ ਸੂਬਿਆਂ ਦੇ ਮੁਖੀਆਂ ਦਾ ਇਸ ਤਰ੍ਹਾਂ ਮਿਲਣਾ ਸਿਆਸੀ ਗਲਿਆਰਿਆਂ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਭਾਵੇਂ ਇਸ ਮਿਲਣੀ ਦੇ ਮੁੱਖ ਏਜੰਡੇ ਬਾਰੇ ਅਧਿਕਾਰਤ ਤੌਰ 'ਤੇ ਕੁਝ ਨਹੀਂ ਕਿਹਾ ਗਿਆ, ਪਰ ਸੂਤਰਾਂ ਅਨੁਸਾਰ ਦੋਵਾਂ ਆਗੂਆਂ ਨੇ ਇੱਕ-ਦੂਜੇ ਦਾ ਹਾਲ-ਚਾਲ ਜਾਣਿਆ ਅਤੇ ਕੁਝ ਸਾਂਝੇ ਮੁੱਦਿਆਂ 'ਤੇ ਹਲਕੀ-ਫੁਲਕੀ ਚਰਚਾ ਕੀਤੀ।