Big Update: ਮਜੀਠੀਆ ਨੂੰ ਗੋਰਖਪੁਰ ਲਿਜਾ ਸਕਦੀ ਪੁਲਿਸ- ਸਰਕਾਰੀ ਵਕੀਲ ਦਾ ਦਾਅਵਾ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 2 ਜੁਲਾਈ 2025-ਅਕਾਲੀ ਲੀਡਰ ਬਿਕਰਮ ਮਜੀਠੀਆ ਦੇ ਵਿਜੀਲੈਂਸ ਰਿਮਾਂਡ ਵਿੱਚ ਅੱਜ ਮੋਹਾਲੀ ਕੋਰਟ ਨੇ ਚਾਰ ਦਿਨਾਂ ਦਾ ਵਾਧਾ ਕੀਤਾ ਗਿਆ ਹੈ। ਇਸ ਤੇ ਬੋਲਦਿਆਂ ਹੋਇਆ ਸਰਕਾਰ ਦੇ ਵਕੀਲ ਪ੍ਰੀਤ ਇੰਦਰਪਾਲ ਸਿੰਘ ਨੇ ਕਿਹਾ ਕਿ ਮਜੀਠੀਆ ਨੂੰ ਗੋਰਖਪੁਰ ਵੀ ਪੁਲਿਸ ਲਿਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਮਜੀਠੀਆ ਨੇ ਵਿਜੀਲੈਂਸ ਟੀਮ ਨੂੰ ਗੁੰਮਰਾਹ ਕੀਤਾ। ਸਰਕਾਰ ਦੇ ਵਕੀਲ ਨੇ ਦਾਅਵਾ ਕੀਤਾ ਕਿ, ਸ਼ਿਮਲਾ ਅਤੇ ਮਜੀਠਾ 'ਚ ਕੀਤੀ ਗਈ ਜਾਂਚ ਦੇ ਦੌਰਾਨ ਮਜੀਠੀਆ ਨੇ ਸਹਿਯੋਗ ਨਹੀਂ ਕੀਤਾ। ਸਰਕਾਰੀ ਵਕੀਲ ਨੇ ਇਹ ਵੀ ਕਿਹਾ ਕਿ, ਸ਼ਿਮਲਾ ਵਿੱਚ 402 ਹੈਕਟੇਅਰ ਬੇਨਾਮੀ ਜਾਇਦਾਦ ਦਾ ਪਤਾ ਲੱਗਿਆ।