Breaking: ਕਾਂਗਰਸੀ ਵਿਧਾਇਕ ਨੇ ਇਸ ਅਹੁਦੇ ਤੋਂ ਦਿੱਤਾ ਅਸਤੀਫ਼ਾ
ਰਵੀ ਜੱਖੂ
ਚੰਡੀਗੜ੍ਹ, 30 ਅਕਤੂਬਰ 2025- ਕਾਂਗਰਸੀ ਵਿਧਾਇਕ ਤ੍ਰਿਪਤ ਰਜਿੰਦਰ ਬਾਜਵਾ ਦੇ ਵੱਲੋਂ ਬੇਅਦਬੀਆਂ ਰੋਕਣ ਅਤੇ ਧਾਰਮਿਕ ਗ੍ਰੰਥਾਂ ਦੇ ਮਾਮਲੇ ਸੰਬੰਧੀ ਕਾਨੂੰਨ ਬਣਾਉਣ ਲਈ ਬਣੀ ਕਮੇਟੀ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸ ਦਈਏ ਕਿ ਬਾਜਵਾ ਵੱਲੋਂ ਆਪਣਾ ਅਸਤੀਫ਼ਾ ਸਪੀਕਰ ਨੂੰ ਸੌਂਪਿਆ ਗਿਆ ਅਤੇ ਪੰਜਾਬ ਵਿਧਾਨ ਸਭਾ ਵੱਲੋਂ ਇਹ ਅਸਤੀਫਾ ਮਨਜ਼ੂਰ ਵੀ ਕਰ ਲਿਆ ਹੈ।