← ਪਿਛੇ ਪਰਤੋ
ਹੰਡਿਆਇਆ ਸੜਕ ਹਾਦਸੇ ਦੌਰਾਨ ਜਖਮੀ ਹੋਏ ਇੱਕ ਹੋਰ ਕਿਸਾਨ ਦੀ ਮੌਤ
ਅਸ਼ੋਕ ਵਰਮਾ
ਭਗਤਾ ਭਾਈ , 18 ਜਨਵਰੀ 2025 :ਟੋਹਾਣਾ ਕਿਸਾਨ ਮਹਾਪੰਚਾਇਤ ਵਿਚ ਭਾਗ ਲੈਣ ਜਾਂਦੇ ਸਮੇਂ ਬਰਨਾਲਾ ਨੇੜੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਇਕਾਈ ਕੋਠਾ ਗੁਰੂ ਦੀ ਬੱਸ ਨਾਲ ਵਾਪਰੇ ਸੜਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਏ ਇਕ ਹੋਰ ਨੌਜਵਾਨ ਦੀ ਅੱਜ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਕਰਮਜੀਤ ਸਿੰਘ ਕਰਮਾ (38) ਵਾਸੀ ਕੋਠਾ ਗੁਰੂ ਦੀ ਇਸ ਹਾਦਸੇ ਦੌਰਾਨ ਬਾਂਹ ਕੱਟਣ ਕਰਕੇ ਉਸ ਨੂੰ ਇਲਾਜ ਲਈ ਏਮਜ਼ ਹਸਪਤਾਲ ਬਠਿੰਡਾ ਦਾਖਲ ਕਰਵਾਇਆ ਸੀ। ਇਲਾਜ ਦੌਰਾਨ ਕਰਮਜੀਤ ਸਿੰਘ ਦੀ ਹਾਲਤ ਗੰਭੀਰ ਹੁੰਦੀ ਚਲੀ ਗਈ ਜਿਸ ਤੋਂ ਬਾਅਦ ਉਸਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਸੀ। ਇਲਾਜ ਦੌਰਾਨ ਸ਼ੁੱਕਰਵਾਰ ਨੂੰ ਕਰਮਜੀਤ ਸਿੰਘ ਦੀ ਮੌਤ ਹੋ ਗਈ। ਕਰਮਜੀਤ ਸਿੰਘ ਪਿਛਲੇ ਲੰਮੇ ਸਮੇਂ ਤੋਂ ਬੀਕੇਯੂ (ਉਗਰਾਹਾਂ) ਨਾਲ ਜੁੜਿਆ ਹੋਇਆ ਸੀ। ਉਹ ਘਰ ਵਿੱਚ ਇਕੋ ਇਕ ਕਮਾਊਂ ਮੈਂਬਰ ਸੀ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਮ੍ਰਿਤਕ ਕਿਸਾਨ ਪਰਿਵਾਰਾਂ ਦੇ ਜੀਆਂ ਨੂੰ 10-ਦ ਲੱਖ ਰੁਪਏ ਮੁਆਵਜ਼ਾ ਸਰਕਾਰੀ ਨੌਕਰੀ ਅਤੇ ਸਮੁੱਚਾ ਕਰਜ਼ਾ ਮੁਆਫ ਕਰਨ ਦੀ ਮੰਗ ਕੀਤੀ ਹੈ।
Total Responses : 1082