ਪੰਜਾਬ ਦੇ ਸਰਕਾਰੀ ਦਫ਼ਤਰਾਂ ਅਤੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ, ਨੇ ਕੀਤਾ ਐਲਾਨ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 22 ਮਈ, 2026 :
ਪੰਜਾਬ ਵਿੱਚ ਲਗਾਤਾਰ ਵਧ ਰਹੀ ਭਿਆਨਕ ਗਰਮੀ ਅਤੇ ਲੂ (Heatwave) ਦੇ ਪ੍ਰਕੋਪ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਇੱਕ ਬਹੁਤ ਹੀ ਅਹਿਮ ਫੈਸਲਾ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਜਨਤਾ ਅਤੇ ਮੁਲਾਜ਼ਮਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਆਉਣ ਵਾਲੇ ਸੋਮਵਾਰ ਯਾਨੀ 25 ਮਈ ਤੋਂ ਸੂਬੇ ਦੇ ਸਾਰੇ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਦਾ ਸਮਾਂ ਪੂਰੀ ਤਰ੍ਹਾਂ ਬਦਲ ਦਿੱਤਾ ਜਾਵੇਗਾ।
ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ, 25 ਮਈ ਤੋਂ ਸਾਰੇ ਸਰਕਾਰੀ ਦਫ਼ਤਰ ਅਤੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੀਆਂ ਸਾਰੀਆਂ ਕਲਾਸਾਂ (Classes) ਹੁਣ ਸਵੇਰੇ 7:30 AM ਵਜੇ ਸ਼ੁਰੂ ਹੋਣਗੀਆਂ ਅਤੇ ਦੁਪਹਿਰ 1:30 PM ਵਜੇ ਤੱਕ ਖੁੱਲ੍ਹਣਗੀਆਂ। ਇਹ ਫੈਸਲਾ ਇਸ ਲਈ ਲਿਆ ਗਿਆ ਹੈ ਤਾਂ ਜੋ ਬੱਚਿਆਂ ਅਤੇ ਆਮ ਲੋਕਾਂ ਨੂੰ ਦੁਪਹਿਰ ਵੇਲੇ ਪੈਣ ਵਾਲੀ ਅਸਹਿ ਗਰਮੀ ਤੋਂ ਬਚਾਇਆ ਜਾ ਸਕੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਰਕਾਰ ਜਨਤਾ ਦੀ ਸਿਹਤ ਅਤੇ ਸੁਰੱਖਿਆ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਗਰਮੀ ਦੇ ਹਾਲਾਤਾਂ 'ਤੇ ਲਗਾਤਾਰ ਨਜ਼ਰ ਰੱਖੀ ਜਾਵੇਗੀ।
- Download Babushahi App
-
-