ਸਿੱਧੂ ਮੂਸੇਵਾਲਾ ਦੇ ਮੈਨੇਜਰ ਦੇ ਮਾਪੇ ਗ੍ਰਿਫਤਾਰ, ਪੜ੍ਹੋ ਪੂਰੀ ਖ਼ਬਰ
ਰਵਿੰਦਰ ਸਿੰਘ
ਖੰਨਾ, 22 ਮਈ 2026 : ਖੰਨਾ ਵਿੱਚ 1 ਮਈ ਦੀ ਸਵੇਰ ਪ੍ਰੇਮ ਵੈਸ਼ਨੋ ਢਾਬੇ 'ਤੇ ਹੋਈ ਫਾਇਰਿੰਗ ਅਤੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਆਸਟ੍ਰੇਲੀਆ ਵਿੱਚ ਬੈਠੇ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਦੇ ਮਾਪਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਸ਼ਗਨਪ੍ਰੀਤ ਦੇ ਪਿਤਾ ਸੌਦਾਗਰ ਸਿੰਘ ਅਤੇ ਮਾਤਾ ਦਲਜੀਤ ਕੌਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਚੜ੍ਹੀ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਤੋਂ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਨੂੰ ਇਸ ਮਾਮਲੇ ਵਿੱਚ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਸ਼ਗਨਪ੍ਰੀਤ ਸਿੰਘ, ਜੋ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਸਾਬਕਾ ਮੈਨੇਜਰ ਰਹਿ ਚੁੱਕਾ ਹੈ, ਲੰਬੇ ਸਮੇਂ ਤੋਂ ਵਿਦੇਸ਼ ਵਿੱਚ ਰਹਿ ਰਿਹਾ ਹੈ। ਪੁਲਿਸ ਦਾ ਦਾਅਵਾ ਹੈ ਕਿ ਉਸ ਦੇ ਮਾਪੇ ਲਗਾਤਾਰ ਉਸ ਦੇ ਸੰਪਰਕ ਵਿੱਚ ਸਨ ਅਤੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਵੀ ਸੰਪਰਕ ਬਣਾਈ ਰੱਖ ਰਹੇ ਸਨ।
- Download Babushahi App
-
-