328 ਸਰੂਪਾਂ ਦੇ ਮਾਮਲੇ ਤੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ
ਚੰਡੀਗੜ੍ਹ, 29 ਦਸੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੈਸ ਕਾਨਫ਼ਰੰਸ ਦੌਰਾਨ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਬਾਰੇ ਕਈ ਸਿੱਖ ਸੰਸਥਾਵਾਂ ਨੇ ਮੰਗ ਕੀਤੀ ਸੀ ਕਿ ਪਤਾ ਕੀਤਾ ਜਾਵੇ ਕਿ 328 ਸਰੂਪ ਕਿਥੇ ਗਏ ਹਨ। ਮਾਨ ਨੇ ਕਿਹਾ ਕਿ ਇਸੀ ਕਰ ਕੇ ਅਸੀ ਪਰਚਾ ਦਰਜ ਕਰ ਕੇ ਜਾਂਚ ਸ਼ੁਰੂ ਕਰਵਾਈ ਹੈ। ਮਾਨ ਨੇ ਇਹ ਵੀ ਕਿਹਾ ਕਿ ਪ੍ਰਧਾਨ ਸਾਬ ਨੇ ਆਪ ਆਖਿਆ ਸੀ ਕਿ ਇਥੇ 10-20 ਘਪਨੇ ਰੋਜ਼ਾਨਾ ਹੁੰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਸੀ ਸੱਚ ਸਾਹਮਣੇ ਲਿਆਉਣ ਦੀ ਕੋਸ਼ਸ਼ ਕਰ ਰਹੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਤਾਂ 328 ਸਰੂਪਾਂ ਬਾਰੇ ਆਪਣਾ ਪੱਲਾ ਝਾੜ ਲਿਆ ਹੈ ਪਰ ਅਸੀ ਸੱਚ ਸਾਹਮਣੇ ਲਿਆ ਕੇ ਰਹਾਂਗੇ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਮੇਰੇ ਕੋਲ ਸ਼੍ਰੋਮਣੀ ਕਮੇਟੀ ਦੀ ਅੰਤਰਿਮ ਕਮੇਟੀ ਦੇ ਮਤੇ ਵੀ ਪਏ ਹਨ।