ਭ੍ਰਿਸ਼ਟਾਚਾਰ ਮਾਮਲਾ: ਮੁਅੱਤਲ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ CBI ਕੋਲੋਂ ਜਵਾਬ ਤਲਬ
ਰਵੀ ਜੱਖੂ
ਚੰਡੀਗੜ੍ਹ, 24 ਦਸੰਬਰ 2025- ਪੰਜਾਬ ਪੁਲਿਸ ਦੇ ਮੁਅੱਤਲ ਡੀ.ਆਈ.ਜੀ. (DIG) ਹਰਚਰਨ ਸਿੰਘ ਭੁੱਲਰ ਵਿਰੁੱਧ ਚੱਲ ਰਹੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਅੱਜ ਚੰਡੀਗੜ੍ਹ ਦੀ ਵਿਸ਼ੇਸ਼ CBI ਅਦਾਲਤ ਵਿੱਚ ਅਹਿਮ ਸੁਣਵਾਈ ਹੋਈ। ਅਦਾਲਤ ਨੇ ਹਰਚਰਨ ਸਿੰਘ ਭੁੱਲਰ ਵੱਲੋਂ ਦਾਇਰ ਕੀਤੀ ਗਈ ਜ਼ਮਾਨਤ ਪਟੀਸ਼ਨ 'ਤੇ ਕੇਂਦਰੀ ਜਾਂਚ ਏਜੰਸੀ (CBI) ਨੂੰ ਆਪਣਾ ਪੱਖ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਹਨ।
ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਮੁਅੱਤਲ DIG ਭੁੱਲਰ ਨੇ ਅਦਾਲਤ ਤੋਂ ਜ਼ਮਾਨਤ ਦੀ ਮੰਗ ਕੀਤੀ ਹੈ। ਅਦਾਲਤ ਨੇ CBI ਨੂੰ ਹਦਾਇਤ ਕੀਤੀ ਹੈ ਕਿ ਉਹ ਇਸ ਪਟੀਸ਼ਨ 'ਤੇ ਆਪਣਾ ਜਵਾਬ ਅਤੇ ਪੱਖ ਪੇਸ਼ ਕਰੇ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 2 ਜਨਵਰੀ (2026) ਲਈ ਤੈਅ ਕੀਤੀ ਹੈ।
ਜ਼ਿਕਰਯੋਗ ਹੈ ਕਿ ਹਰਚਰਨ ਸਿੰਘ ਭੁੱਲਰ ਨੂੰ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਦੀ ਜਾਂਚ CBI ਵੱਲੋਂ ਕੀਤੀ ਜਾ ਰਹੀ ਹੈ। ਹੁਣ ਸਾਰਿਆਂ ਦੀਆਂ ਨਜ਼ਰਾਂ 2 ਜਨਵਰੀ 2026 ਦੀ ਸੁਣਵਾਈ 'ਤੇ ਟਿਕੀਆਂ ਹੋਈਆਂ ਹਨ ਕਿ ਕੀ ਬਣਦੈ?