Breaking- ਕਾਂਗਰਸ ਨੇ ਇਸ ਲੀਡਰ ਨੂੰ ਸੌਂਪੀ ਵੱਡੀ ਜਿੰਮੇਵਾਰੀ, ਬਣਾਇਆ ਜ਼ਿਲ੍ਹਾ ਪ੍ਰਧਾਨ
ਨਵੀਂ ਦਿੱਲੀ, 15 ਨਵੰਬਰ 2025- ਆਲ ਇੰਡੀਆ ਕਾਂਗਰਸ ਕਮੇਟੀ ਨੇ ਸ਼ਨੀਵਾਰ ਨੂੰ ਹਰਿਆਣਾ ਕਾਂਗਰਸ ਸੰਗਠਨ ਦੇ ਅੰਦਰ ਇੱਕ ਮਹੱਤਵਪੂਰਨ ਨਿਯੁਕਤੀ ਦਾ ਐਲਾਨ ਕੀਤਾ। ਪਾਰਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੱਲੋਂ ਜਾਰੀ ਪ੍ਰੈਸ ਰਿਲੀਜ਼ ਅਨੁਸਾਰ, ਕਾਂਗਰਸ ਪ੍ਰਧਾਨ ਨੇ ਪਾਣੀਪਤ (ਸ਼ਹਿਰੀ) ਜ਼ਿਲ੍ਹਾ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਵਜੋਂ ਬਲਜੀਤ ਸਿੰਘ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ।