CBI ਅਦਾਲਤ ਵੱਲੋਂ ਮੁਅੱਤਲ DIG ਭੁੱਲਰ ਵਿਰੁੱਧ ਰੋਜ਼ਾਨਾ ਸੁਣਵਾਈ ਦੀ ਅਰਜ਼ੀ ਰੱਦ
ਭੁੱਲਰ ਦੇ ਸਾਥੀ ਕ੍ਰਿਸ਼ਨਾਨੂ ਸ਼ਾਰਦਾ ਵਿਰੁੱਧ ਵੀ 'ਡੇਅ-ਟੂ-ਡੇਅ ਟ੍ਰਾਇਲ' ਦੀ ਅਰਜ਼ੀ ਰੱਦ
ਚੰਡੀਗੜ੍ਹ, 27 ਮਈ 2026- ਚੰਡੀਗੜ੍ਹ ਦੀ ਵਿਸ਼ੇਸ਼ ਸੀਬੀਆਈ (CBI) ਅਦਾਲਤ ਤੋਂ ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ (DIG) ਅਤੇ ਉਨ੍ਹਾਂ ਦੇ ਸਾਥੀ ਨੂੰ ਇੱਕ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਨਾਮਜ਼ਦ ਮੁਅੱਤਲ ਡੀਆਈਜੀ ਭੁੱਲਰ ਅਤੇ ਉਨ੍ਹਾਂ ਦੇ ਸਾਥੀ ਕ੍ਰਿਸ਼ਨਾਨੂ ਸ਼ਾਰਦਾ ਵਿਰੁੱਧ ਰੋਜ਼ਾਨਾ ਸੁਣਵਾਈ (Day-to-day Trial) ਕਰਨ ਲਈ ਏਜੰਸੀ ਸੀਬੀਆਈ ਵੱਲੋਂ ਪਾਈ ਗਈ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ।
ਜਾਣਕਾਰੀ ਅਨੁਸਾਰ ਕੇਂਦਰੀ ਜਾਂਚ ਏਜੰਸੀ (CBI) ਨੇ ਅਦਾਲਤ ਤੱਕ ਪਹੁੰਚ ਕਰਕੇ ਮੰਗ ਕੀਤੀ ਸੀ ਕਿ, ਇਸ ਹਾਈ-ਪ੍ਰੋਫਾਈਲ ਭ੍ਰਿਸ਼ਟਾਚਾਰ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਸ 'ਤੇ ਰੋਜ਼ਾਨਾ ਦੇ ਆਧਾਰ 'ਤੇ ਸੁਣਵਾਈ (Day-to-day trial) ਚਲਾਈ ਜਾਵੇ, ਤਾਂ ਜੋ ਮਾਮਲੇ ਦਾ ਨਿਪਟਾਰਾ ਜਲਦੀ ਹੋ ਸਕੇ। ਪਰ ਵਿਸ਼ੇਸ਼ ਸੀਬੀਆਈ ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜਾਂਚ ਏਜੰਸੀ ਦੀ ਇਸ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ।
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਭੁੱਲਰ ਅਤੇ ਉਨ੍ਹਾਂ ਦੇ ਸਾਥੀ ਕ੍ਰਿਸ਼ਨਾਨੂ ਸ਼ਾਰਦਾ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ, ਜਿਸ ਕਾਰਨ ਭੁੱਲਰ ਨੂੰ ਵਿਭਾਗ ਵੱਲੋਂ ਪਹਿਲਾਂ ਹੀ ਮੁਅੱਤਲ ਕੀਤਾ ਜਾ ਚੁੱਕਾ ਹੈ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਹੁਣ ਮਾਮਲੇ ਦੀ ਸੁਣਵਾਈ ਆਮ ਪ੍ਰਕਿਰਿਆ ਦੇ ਤਹਿਤ ਹੀ ਨਿਰਧਾਰਿਤ ਤਾਰੀਖ਼ਾਂ 'ਤੇ ਜਾਰੀ ਰਹੇਗੀ।
- Download Babushahi App
-
-