CM Mann ਦਾ ਮਨੀਸ਼ ਸਿਸੋਦੀਆ ਨੇ ਜਾਣਿਆ ਹਾਲ; ਕਿਹਾ- "ਪਹਿਲਾਂ ਨਾਲੋਂ ਸਥਿਤੀ ਬਿਹਤਰ ਤੇ ਸਥਿਰ"
ਸਿਆਸੀ ਗੱਲਬਾਤ ਤੋਂ ਕੀਤਾ ਕਿਨਾਰਾ; ਮੁੱਖ ਮੰਤਰੀ ਦੀ ਸਿਹਤ ਨੂੰ ਲੈ ਕੇ ਡਾਕਟਰਾਂ ਨਾਲ ਵੀ ਕੀਤੀ ਮੁਲਾਕਾਤ
ਮੋਹਾਲੀ/ਚੰਡੀਗੜ੍ਹ: 18 ਫਰਵਰੀ 2026- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਮੁੱਖ ਮੰਤਰੀ Bhagwant Mann ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਪਹੁੰਚੇ। ਮੁੱਖ ਮੰਤਰੀ ਪਿਛਲੇ ਕੁਝ ਸਮੇਂ ਤੋਂ ਸਿਹਤ ਵਿਗੜਨ ਕਾਰਨ ਹਸਪਤਾਲ ਵਿੱਚ ਜ਼ੇਰੇ-ਇਲਾਜ ਹਨ।
ਮਨੀਸ਼ ਸਿਸੋਦੀਆ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਡਾਕਟਰਾਂ ਨਾਲ ਗੱਲ ਹੋਈ ਹੈ। ਡਾਕਟਰਾਂ ਅਨੁਸਾਰ ਮੁੱਖ ਮੰਤਰੀ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ ਅਤੇ ਉਨ੍ਹਾਂ ਦੀ ਸਥਿਤੀ ਹੁਣ ਪਹਿਲਾਂ ਨਾਲੋਂ ਕਾਫ਼ੀ ਸਟੇਬਲ (ਸਥਿਰ) ਹੈ।
ਸਿਸੋਦੀਆ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਇਸ ਫੇਰੀ ਦਾ ਮਕਸਦ ਸਿਰਫ਼ ਮੁੱਖ ਮੰਤਰੀ ਦੀ ਸਿਹਤ ਬਾਰੇ ਜਾਣਨਾ ਸੀ। ਜਦੋਂ ਮੀਡੀਆ ਨੇ ਸਿਆਸੀ ਮੁੱਦਿਆਂ 'ਤੇ ਸਵਾਲ ਪੁੱਛੇ ਤਾਂ ਉਨ੍ਹਾਂ ਨੇ ਕਿਸੇ ਵੀ ਤਰ੍ਹਾਂ ਦੀ ਸਿਆਸੀ ਗੱਲਬਾਤ ਕਰਨ ਤੋਂ ਸਾਫ਼ ਮਨਾ ਕਰ ਦਿੱਤਾ। ਹਸਪਤਾਲ ਤੋਂ ਛੁੱਟੀ ਮਿਲਣ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਇਸ ਬਾਰੇ ਅੰਤਿਮ ਫੈਸਲਾ ਡਾਕਟਰਾਂ ਨੇ ਹੀ ਲੈਣਾ ਹੈ ਅਤੇ ਉਹ ਹੀ ਇਸ ਮਾਮਲੇ ਵਿੱਚ ਬਿਹਤਰ ਜਾਣਕਾਰੀ ਦੇ ਸਕਦੇ ਹਨ।