DC ਬਠਿੰਡਾ ਨੇ ਪੈਟਰੋਲ ਡੀਜ਼ਲ ਦੀ ਸਥਿਤੀ ਜਾਨਣ ਲਈ ਮਾਰਿਆ ਤੇਲ ਪੰਪਾਂ ਤੇ ਭਲਵਾਨੀ ਗੇੜਾ
ਅਸ਼ੋਕ ਵਰਮਾ
ਬਠਿੰਡਾ, 27 ਮਾਰਚ 2026 ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਅੱਜ ਜ਼ਿਲ੍ਹੇ ਵਿੱਚ ਪੈਟਰੋਲ ਡੀਜ਼ਲ ਅਤੇ ਘਰੇਲੂ ਗੈਸ ਦੀਆਂ ਸਮੱਸਿਆਵਾਂ ਨੂੰ ਜ਼ਮੀਨੀ ਪੱਧਰ ਤੇ ਜਾਂਚਣ ਲਈ ਬਠਿੰਡਾ ਸ਼ਹਿਰ ਵਿਖੇ ਪੈਟਰੋਲ ਪੰਪ ਦਾ ਦੌਰਾ ਕੀਤਾ ਗਿਆ। ਉਨ੍ਹਾਂ ਦੇ ਹੁਕਮਾਂ ਅਨੁਸਾਰ ਫੂਡ ਸਪਲਾਈ ਵਿਭਾਗ ਵੱਲੋਂ ਗੈਸ ਏਜੰਸੀਆਂ ਦੀ ਸ਼ਹਿਰ ਚ ਚੈਕਿੰਗ ਕੀਤੀ ਗਈ ।ਬੀਬੀ ਵਾਲੇ ਰੋਡ ਵਿਖੇ ਸਥਿਤ ਪੈਟਰੋਲ ਪੰਪ ਵਿਖੇ ਚੈਕਿੰਗ ਲਈ ਪੁੱਜੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਪੰਪ ਤੇ ਮੌਜੂਦ ਆਮ ਖਪਤਕਾਰਾਂ ਨੂੰ ਵੀ ਸੁਣਿਆ ਗਿਆ। ਇਸ ਦੌਰਾਨ ਉਨ੍ਹਾਂ ਪਾਇਆ ਗਿਆ ਕਿ ਪੈਟਰੋਲ ਪੰਪ 'ਤੇ ਕੋਈ ਜ਼ਿਆਦਾ ਭੀੜ ਨਹੀਂ ਹੈ ਅਤੇ ਆਮ ਪਬਲਿਕ ਨੂੰ ਆਸਾਨੀ ਨਾਲ ਉਨ੍ਹਾਂ ਦੀ ਮੰਗ ਅਨੁਸਾਰ ਪੈਟਰੋਲ ਅਤੇ ਡੀਜ਼ਲ ਮਿਲ ਰਿਹਾ ਹੈ।ਡਿਪਟੀ ਕਮਿਸ਼ਨਰ ਨੇ ਆਮ ਖਪਤਕਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਠਿੰਡਾ ਜ਼ਿਲ੍ਹੇ ਵਿੱਚ ਪੈਟਰੋਲ ਅਤੇ ਡੀਜ਼ਲ ਦਾ ਮੁਕੰਮਲ ਸਟਾਕ ਉੱਪਲਬਧ ਹੈ ਅਤੇ ਕਿਸੇ ਨੂੰ ਵੀ ਇਸ ਸਬੰਧੀ ਘਬਰਾਉਣ ਦੀ ਲੋੜ ਨਹੀਂ ਹੈ, ਜੇਕਰ ਫਿਰ ਵੀ ਕਿਸੇ ਖਪਤਕਾਰ ਨੂੰ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਜਿਲ੍ਹੇ ਦੇ ਪ੍ਰਸ਼ਾਸਕ, ਜ਼ਿਲ੍ਹਾ ਕੰਟਰੋਲਰ, ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ, ਬਠਿੰਡਾ ਜਾਂ ਸਬੰਧਤ ਕੰਪਨੀ ਦੇ ਸੇਲਜ਼ ਅਫਸਰਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੇ ਆਦੇਸ਼ਾਂ ਤੇ ਜਿਲ੍ਹਾ ਕੰਟਰੋਲਰ, ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ, ਬਠਿੰਡਾ ਅਤੇ ਐੱਚ.ਪੀ.ਸੀ.ਐੱਲ ਦੇ ਸੇਲਜ਼ ਅਫਸਰ ਸ੍ਰੀ ਆਯੂਸ਼ ਚੌਹਾਨ ਅਤੇ ਆਈ.ਓ.ਸੀ.ਐੱਲ. ਦੇ ਸੇਲਜ਼ ਅਫਸਰ ਸ੍ਰੀ ਸੰਚਿਤ ਸ਼ਰਮਾ ਵੱਲੋਂ ਮਾਨ ਗੈਸ ਸਰਵਿਸ ਅਤੇ ਜਗਦੀਪ ਗੈਸ ਦੀ ਪੜਤਾਲ ਕੀਤੀ ਗਈ।
ਇਸ ਮੌਕੇ ਉਨ੍ਹਾਂ ਵੱਲੋਂ ਪਬਲਿਕ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ ਅਤੇ ਮੌਕੇ ਤੇ ਹੀ ਉਨ੍ਹਾਂ ਦਾ ਨਿਪਟਾਰਾ ਕੀਤਾ ਗਿਆ। ਪੜਤਾਲ ਦੌਰਾਨ ਗੈਸ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਪੇਂਡੂ ਖਪਤਕਾਰਾਂ ਨੂੰ ਪਿੰਡਾਂ ਵਿੱਚ ਹੀ ਗੈਸ ਦੀ ਡਿਲੀਵਰੀ ਕਰਨੀ ਯਕੀਨੀ ਬਣਾਈ ਜਾਵੇ ਅਤੇ ਜਿਹੜੇ ਖਪਤਕਾਰਾਂ ਦਾ ਈ.ਕੇ.ਵਾਈ.ਸੀ. ਨਹੀਂ ਹੋਈ ਹੈ ਉਨ੍ਹਾਂ ਦੀ ਈ.ਕੇ.ਵਾਈ.ਸੀ. ਕਰਨ ਲਈ ਵੱਖਰਾ ਕਾਊਂਟਰ ਚਲਾਇਆ ਜਾਵੇ ਤਾਂ ਜੋ ਪਬਲਿਕ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਜਿਲ੍ਹੇ ਵਿੱਚ ਘਰੇਲੂ ਗੈਸ ਅਤੇ ਪ੍ਰਾਯਪਤ ਸਟਾਕ ਉਪਲਬਧ ਹੈ ਅਤੇ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਹੈ ਇਸ ਲਈ ਆਮ ਜਨਤਾ ਨੂੰ ਉਨ੍ਹਾਂ ਵੱਲੋਂ ਅਪੀਲ ਕਰਦੇ ਹੋਏ ਕਿਹਾ ਗਿਆ ਕਿ ਘਰੇਲੂ ਗੈਸ ਸਬੰਧੀ ਕਿਸੇ ਕਿਸਮ ਦੀ ਘਬਰਾਉਣ ਦੀ ਲੋੜ ਨਹੀਂ ਹੈ।
Click to Follow Babushahi Facebook page →