Dy DEO ਮਨਵਿੰਦਰ ਕੌਰ ਭੁੱਲਰ ਵੱਲੋਂ ਕਪੂਰੀ ਸਕੂਲ ਦੀ ਵਿਦਿਆਰਥਣ ਪਰਵਿੰਦਰ ਕੌਰ ਦਾ ਸਨਮਾਨ
ਕਪੂਰੀ ਸਕੂਲ ਦੀ ਵਿਦਿਆਰਥਣ ਨੇ ਪੰਜਵੀਂ ਜਮਾਤ ਦੀ ਪ੍ਰੀਖਿਆ ਵਿੱਚੋਂ 500/500 ਕੀਤੇ ਸਨ ਪ੍ਰਾਪਤ -ਜਗਜੀਤ ਸਿੰਘ ਵਾਲੀਆ
ਸਕੂਲ ਅਧਿਆਪਕਾਂ ਵਲੋਂ ਅਣਥੱਕ ਮਿਹਨਤ ਕਰਵਾਈ ਜਾ ਰਹੀ ਹੈ ਮੀਤ ਪ੍ਰਧਾਨ ਲਖਵੀਰ ਸਿੰਘ ਨਗਰ ਪੰਚਾਇਤ ਦੇਵੀਗੜ੍ਹ
ਗੁਰਪ੍ਰੀਤ ਸਿੰਘ ਜਖਵਾਲੀ
ਦੇਵੀਗੜ੍ਹ 29 ਅਪ੍ਰੈਲ 2026 - ਐਸ.ਸੀ.ਈ.ਆਰ.ਟੀ ਪੰਜਾਬ ਵੱਲੋਂ ਪੰਜਵੀਂ ਜਮਾਤ ਦੇ ਨਤੀਜੇ ਬੀਤੇ 30 ਮਾਰਚ ਨੂੰ ਐਲਾਨੇ ਗਏ ਸੀ। ਜਿਸ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਕਪੂਰੀ ਬਲਾਕ ਦੇਵੀਗੜ੍ਹ ਦੀ ਵਿਦਿਆਰਥਣ ਪਰਵਿੰਦਰ ਕੌਰ ਨੇ 500/500 ਨੰਬਰ ਲੈ ਕੇ ਪੰਜਾਬ ਭਰ ਵਿੱਚ ਆਪਣੇ ਸਕੂਲ ਅਧਿਆਪਕਾਂ ਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਸੀ। ਉਸੇ ਕੜੀ ਤਹਿਤ ਉਪ ਜਿਲਾ ਸਿੱਖਿਆ ਅਫਸਰ ਮੈਡਮ ਮਨਵਿੰਦਰ ਕੌਰ ਭੁੱਲਰ ਜੀ ਵੱਲੋਂ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵਿੱਚ ਸਕੂਲ ਦੀ ਵਿਦਿਆਰਥਨ ਪਰਵਿੰਦਰ ਕੌਰ ਨੂੰ 500/500 ਨੰਬਰ ਲੈਣ ਤੇ ਸਨਮਾਨਿਤ ਕੀਤਾ ਗਿਆ। ਉਹਨਾਂ ਕਿਹਾ ਕਿ ਲਗਾਤਾਰ ਤੀਸਰੇ ਸਾਲ ਵੀ ਕਪੂਰੀ ਸਕੂਲ ਦੀ ਵਿਦਿਆਰਥਣ ਵੱਲੋਂ ਪੰਜਵੀਂ ਦੀ ਪ੍ਰੀਖਿਆ ਵਿੱਚੋਂ 500/500 ਨੰਬਰ ਲੈਣ ਤੇ ਸਕੂਲ ਦਾ ਨਾਮ ਅਤੇ ਅਧਿਆਪਕਾਂ ਦਾ ਨਾਮ ਰੋਸ਼ਨ ਕੀਤਾ ਗਿਆ ਹੈ। ਸਕੂਲ ਮੁਖੀ ਜਗਜੀਤ ਸਿੰਘ ਵਾਲੀਆ ਵੱਲੋਂ ਵੀ ਬੱਚੇ ਦੀ ਇਸ ਪ੍ਰਾਪਤੀ ਦਾ ਸਿਹਰਾ ਉਹਨਾਂ ਨੇ ਆਪਣੇ ਸਾਥੀ ਅਧਿਆਪਕਾਂ ਜਿਸ ਵਿੱਚ ਹਰਪ੍ਰੀਤ ਸਿੰਘ ਉੱਪਲ ਅਤੇ ਮੈਡਮ ਸਤਵਿੰਦਰ ਕੌਰ ਵੱਲੋਂ ਲਗਾਤਾਰ ਕਰਵਾਈ ਅਣਥੱਕ ਮਿਹਨਤ ਨੂੰ ਦੱਸਿਆ।
ਇਸ ਸਮੇਂ ਨਗਰ ਪੰਚਾਇਤ ਦੇਵੀਗੜ੍ਹ ਦੇ ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਜੀ ਨੇ ਵੀ ਕਪੂਰੀ ਸਕੂਲ ਦੀ ਬੱਚੀ ਦੇ ਇਸ ਜ਼ਿਲ੍ਹਾ ਪੱਧਰੀ ਸਨਮਾਨ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਹਨਾਂ ਕਿਹਾ ਕਿ ਇਹ ਸਾਰਾ ਸਿਹਰਾ ਸਕੂਲ ਅਧਿਆਪਕਾਂ ਵਲੋਂ ਕਰਵਾਈ ਮਿਹਨਤ ਦਾ ਸਿੱਟਾ ਹੈ। ਸਕੂਲ ਅਧਿਆਪਕ ਹਰਪ੍ਰੀਤ ਸਿੰਘ ਉੱਪਲ ਤੇ ਮੈਡਮ ਸਤਵਿੰਦਰ ਕੌਰ ਨੇ ਦੱਸਿਆ ਕਿ ਲਗਾਤਾਰ ਤੀਸਰੇ ਸਾਲ ਵੀ ਪੰਜਵੀਂ ਜਮਾਤ ਦੇ ਨਤੀਜਿਆਂ ਵਿੱਚ ਕਪੂਰੀ ਸਕੂਲ ਦੇ ਵਿਦਿਆਰਥੀਆਂ ਦੀ ਚਮਕ ਬਰਕਰਾਰ ਰਹੀ। ਉਹਨਾਂ ਕਿਹਾ ਨਵੋਦਿਆ ਪ੍ਰੀਖਿਆ ਵਿੱਚੋਂ ਲਗਾਤਾਰ ਤੀਸਰੇ ਸਾਲ ਵੀ ਬੱਚਿਆਂ ਨੇ ਨਵੋਦਿਆ ਦਾਖਲਾ ਪ੍ਰੀਖਿਆ ਵਿੱਚੋਂ ਚੰਗੇ ਨੰਬਰ ਲੈ ਕੇ ਆਪਣਾ ਨਾਮ ਦਰਜ ਕਰਵਾਇਆ। ਆਉਣ ਵਾਲੇ ਸਮੇਂ ਵਿੱਚ ਵੀ ਇਹਨਾਂ ਪ੍ਰਾਪਤੀਆਂ ਨੂੰ ਜਾਰੀ ਰੱਖਣ ਲਈ ਸਕੂਲ ਸਟਾਫ ਨੇ ਦ੍ਰਿੜਤਾ ਪ੍ਰਗਟਾਈ। ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਅਕਾਦਮਿਕ ਸਪੋਰਟ ਰਾਜਵੰਤ ਸਿੰਘ ਤੇ ਸਮਾਰਟ ਸਕੂਲ ਕਬੱਡੀਨੇਟਰ ਲਖਵਿੰਦਰ ਸਿੰਘ ਕੋਲੀ ਵੀ ਮੌਜੂਦ ਰਹੇ।
Click to Follow Babushahi Facebook page →