Holiday Alert: ਪੰਜਾਬ 'ਚ ਅੱਜ ਤੇ ਕੱਲ੍ਹ ਕਿੱਥੇ ਕਿੱਥੇ ਰਹਿਣਗੇ ਸਕੂਲ ਬੰਦ, ਪੜ੍ਹੋ ਪੂਰੀ ਖ਼ਬਰ
ਜਲੰਧਰ 11 ਫਰਵਰੀ 2025- ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਜਲੰਧਰ ਵਿਚ 11 ਫਰਵਰੀ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹੇ ਦੀ ਸੀਮਾ ਦੇ ਅੰਦਰ ਸਾਰੇ ਸਰਕਾਰੀ/ਗੈਰ-ਸਰਕਾਰੀ ਸਕੂਲਾਂ/ਕਾਲਜਾਂ ਵਿੱਚ ਛੁੱਟੀ ਰਹੇਗੀ। ਇਸ ਤੋਂ ਇਲਾਵਾ 12 ਫਰਵਰੀ ਨੂੰ ਪੂਰੇ ਪੰਜਾਬ ਵਿਚ ਛੁੱਟੀ ਰਹੇਗੀ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ 11 ਫਰਵਰੀ ਨੂੰ ਜਲੰਧਰ ਜ਼ਿਲ੍ਹੇ ਵਿੱਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਕਾਰਨ ਜ਼ਿਲ੍ਹੇ ਦੀ ਸੀਮਾ ਦੇ ਅੰਦਰ ਸਾਰੇ ਸਰਕਾਰੀ/ਗੈਰ-ਸਰਕਾਰੀ ਸਕੂਲਾਂ/ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।
ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਛੁੱਟੀ ਦੇ ਹੁਕਮ ਉਨ੍ਹਾਂ ਸਕੂਲਾਂ/ਕਾਲਜਾਂ ਦੀਆਂ ਸਬੰਧਤ ਜਮਾਤਾਂ ‘ਤੇ ਲਾਗੂ ਨਹੀਂ ਹੋਣਗੇ ਜਿੱਥੇ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਉਕਤ ਮਿਤੀ ਨੂੰ ਹੋਣੀਆਂ ਹਨ।
- Download Babushahi App
-
-