ਭਾਰਤ-ਅਮਰੀਕਾ ਵਪਾਰ ਸਮਝੌਤਾ: ਪੀਯੂਸ਼ ਗੋਇਲ ਨੇ ਕਿਸਾਨਾਂ ਨੂੰ ਦਿੱਤਾ ਭਰੋਸਾ- "ਖੇਤੀ ਅਤੇ ਡੇਅਰੀ ਖੇਤਰ ਪੂਰੀ ਤਰ੍ਹਾਂ ਸੁਰੱਖਿਅਤ"
ਅਮਰੀਕੀ ਖੇਤੀ ਮੰਤਰੀ ਦੇ ਟਵੀਟ ਤੋਂ ਬਾਅਦ ਪੈਦਾ ਹੋਏ ਡਰ ਨੂੰ ਵਣਜ ਮੰਤਰੀ ਨੇ ਲੋਕ ਸਭਾ ਵਿੱਚ ਕੀਤਾ ਖਾਰਜ
Ravinder Singh
ਨਵੀਂ ਦਿੱਲੀ/ਚੰਡੀਗੜ੍ਹ, 5 ਫਰਵਰੀ 2026: ਭਾਰਤ ਅਤੇ ਅਮਰੀਕਾ ਵਿਚਾਲੇ ਹੋਏ ਅੰਤਰਿਮ ਵਪਾਰ ਸਮਝੌਤੇ ਨੂੰ ਲੈ ਕੇ ਭਾਰਤੀ ਕਿਸਾਨਾਂ, ਖਾਸ ਕਰਕੇ ਪੰਜਾਬ ਦੇ ਡੇਅਰੀ ਉਤਪਾਦਕਾਂ ਵਿੱਚ ਪੈਦਾ ਹੋਈ ਚਿੰਤਾ ਨੂੰ ਕੇਂਦਰੀ ਵਣਜ ਮੰਤਰੀ ਪੀਯੂਸ਼ ਗੋਇਲ ਨੇ ਲੋਕ ਸਭਾ ਵਿੱਚ ਦਿੱਤੇ ਬਿਆਨ ਰਾਹੀਂ ਦੂਰ ਕਰਨ ਦੀ ਕੋਸ਼ਿਸ਼ ਕੀਤੀ ਹੈ।
ਅਮਰੀਕੀ ਖੇਤੀ ਮੰਤਰੀ ਬਰੂਕ ਰੌਲਿੰਸ ਦੇ ਬਿਆਨ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਅਤੇ ਵਿਰੋਧੀ ਧਿਰਾਂ ਨੇ ਖਦਸ਼ਾ ਜਤਾਇਆ ਸੀ ਕਿ ਸਬਸਿਡੀ ਵਾਲੇ ਅਮਰੀਕੀ ਉਤਪਾਦ ਭਾਰਤੀ ਬਾਜ਼ਾਰ ਨੂੰ ਨੁਕਸਾਨ ਪਹੁੰਚਾ ਸਕਦੇ ਹਨ। ਪੀਯੂਸ਼ ਗੋਇਲ ਨੇ ਸਪੱਸ਼ਟ ਕੀਤਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਕਿਸਾਨਾਂ ਦੇ ਹਿੱਤਾਂ ਨਾਲ ਕਦੇ ਸਮਝੌਤਾ ਨਹੀਂ ਕੀਤਾ।
ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਖੇਤੀ ਅਤੇ ਡੇਅਰੀ ਵਸਤੂਆਂ ਨੂੰ ਛੋਟਾਂ ਦੇ ਦਾਇਰੇ ਤੋਂ ਬਾਹਰ ਰੱਖਿਆ ਗਿਆ ਹੈ। ਸਰਕਾਰ ਅਨੁਸਾਰ, ਕਿਸੇ ਵੀ ਟੈਰਿਫ (ਟੈਕਸ) ਵਿੱਚ ਕਮੀ ਸਿਰਫ਼ ਗੈਰ-ਸੰਵੇਦਨਸ਼ੀਲ ਸ਼੍ਰੇਣੀਆਂ ਤੱਕ ਸੀਮਤ ਹੈ, ਤਾਂ ਜੋ ਘਰੇਲੂ ਕਿਸਾਨਾਂ ਨੂੰ ਅਨੁਚਿਤ ਮੁਕਾਬਲੇ ਤੋਂ ਬਚਾਇਆ ਜਾ ਸਕੇ।