ਨਸ਼ੇ ਸਮੇਤ ਕਾਬੂ ਅਤੇ 1 ਮੋਟਰਸਾਈਕਲ ਬ੍ਰਾਮਦ
ਸੁਖਮਿੰਦਰ ਭੰਗੂ
ਲੁਧਿਆਣਾ 20 ਅਕਤੂਬਰ 2025
ਕਮਿਸ਼ਨਰ ਪੁਲਿਸ ਲੁਧਿਆਣਾ ਸ੍ਰੀ ਸਵਪਨ ਸ਼ਰਮਾ IPS ਅਤੇ ਡਿਪਟੀ ਕਮਿਸ਼ਨਰ ਪੁਲਿਸ ਸਿਟੀ/ਦਿਹਾਤੀ, ਰੁਪਿੰਦਰ ਸਿੰਘ IPS ਦੇ ਦਿਸ਼ਾ ਨਿਰਦੇਸ਼ਾਂ ਅਧੀਨ ਕਮਿਸ਼ਨਰੇਟ ਪੁਲਿਸ ਲੁਧਿਆਣਾ ਦੇ ਅਧੀਨ ਆਉਂਦੇ ਥਾਣਾ ਹੈਬੋਵਾਲ ਦੀ ਪੁਲਿਸ ਪਾਰਟੀ ਵੱਲੋਂ 02 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਹਨਾਂ ਤੋਂ 15 ਗ੍ਰਾਮ ਹੈਰੋਇਨ ਅਤੇ 01 ਮੋਟਰਸਾਈਕਲ ਬ੍ਰਾਮਦ ਕੀਤਾ ਗਿਆ।
ਜਿਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਕਵਲਪ੍ਰੀਤ ਸਿੰਘ ਚਾਹਲ PPS ਏ.ਡੀ.ਸੀ.ਪੀ.-3 ਅਤੇ ਜਤਿੰਦਰਪਾਲ ਸਿੰਘ PPS ਏ.ਸੀ.ਪੀ. ਪੱਛਮੀ ਨੇ ਦੱਸਿਆ ਕਿ ਐੱਸ.ਆਈ ਜਸਵੀਰ ਸਿੰਘ ਮੁੱਖ ਅਫਸਰ ਥਾਣਾ ਹੈਬੋਵਾਲ ਦੀ ਅਗਵਾਈ ਹੇਠ ਸ:ਥ ਸੁਖਵਿੰਦਰ ਸਿੰਘ ਇੰਚਾਰਜ ਚੌਕੀ ਜਗਤਪੁਰੀ ਦੀ ਪੁਲਿਸ ਪਾਰਟੀ ਨੇ 02 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 15 ਗ੍ਰਾਮ ਹੈਰੋਇਨ ਅਤੇ 01 ਮੋਟਰਸਾਈਕਲ ਬ੍ਰਾਮਦ ਕੀਤਾ ਗਿਆ। ਮਿਤੀ 19.10.2025 ਨੂੰ ਪਿੰਡ ਜੱਸੀਆਂ ਨੇੜੇ ਰੇਲਵੇ ਲਾਈਨ ਤੋਂ ਚੈਕਿੰਗ ਦੌਰਾਨ ਸੰਦੀਪ ਕੁਮਾਰ ਉਰਫ ਬਬਲੂ ਪੁੱਤਰ ਰਾਧੇ ਸ਼ਾਮ ਵਾਸੀ ਲੁਧਿਆਣਾ ਅਤੇ ਇੱਕ ਔਰਤ ਰੱਖੀ ਪਤਨੀ ਪ੍ਰੇਮ ਕੁਮਾਰ ਵਾਸੀ ਲੁਧਿਆਣਾ ਨੂੰ ਗ੍ਰਿਫਤਾਰ ਕੀਤਾ ਗਿਆ। ਜਿਹਨਾ ਦੀ ਤਲਾਸ਼ੀ ਦੌਰਾਨ ਦੋਹਾਂ ਪਾਸੋਂ 15 ਗ੍ਰਾਮ ਹੈਰੋਇਨ ਬ੍ਰਾਮਦ ਹੋਈ ਅਤੇ ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਉਹ ਨਸ਼ੇ ਦੀ ਦੀ ਸਪਲਾਈ ਕਰਨ ਦੇ ਆਦੀ ਹਨ। ਜਿਨਾਂ ਦੇ ਖਿਲਾਫ ਥਾਣਾ ਹੈਬੋਵਾਲ ਲੁਧਿਆਣਾ ਵਿੱਚ ਮੁਕੱਦਮਾ ਨੰਬਰ 179 ਮਿਤੀ 19-10-2025 ਅ/ਧ 21-61-85 NDPS Act ਤਹਿਤ ਦਰਜ ਰਜਿਸਟਰ ਕੀਤਾ ਗਿਆ ਸੀ। ਹੁਣ ਤੱਕ ਪੁਲਿਸ ਵੱਲੋਂ ਦੋਵੇਂ ਦੋਸ਼ੀਆਂ ਤੋਂ 15 ਗ੍ਰਾਮ ਹੈਰੋਇਨ ਅਤੇ 01 ਮੋਟਰਸਾਈਕਲ ਬ੍ਰਾਮਦ ਕੀਤਾ ਜਦਕਿ ਦੋਸੀਆਂ ਨੂੰ ਪੁੱਛਗਿੱਛ ਕਰਕੇ ਹੋਰ ਡੂੰਘਾਈ ਨਾਲ ਤਫ਼ਤੀਸ਼ ਕੀਤੀ ਅਮਲ ਵਿੱਚ ਲਿਆਂਦੀ ਜਾਵੇਗੀ।