Panjab University ਮੁੱਦਾ: MP ਕੰਗ ਨੇ ਉਪ ਰਾਸ਼ਟਰਪਤੀ ਨੂੰ ਲਿਖੀ ਚਿੱਠੀ! ਕੀਤੀ 'ਇਹ' ਮੰਗ
ਰਵੀ ਜੱਖੂ
ਨਵੀਂ ਦਿੱਲੀ/ਚੰਡੀਗੜ੍ਹ, 27 ਨਵੰਬਰ, 2025: ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਤੋਂ ਸਾਂਸਦ ਮਲਵਿੰਦਰ ਸਿੰਘ ਕੰਗ (Malvinder Singh Kang) ਨੇ ਪੰਜਾਬ ਯੂਨੀਵਰਸਿਟੀ (Panjab University) ਦੇ ਸੈਨੇਟ ਅਤੇ ਸਿੰਡੀਕੇਟ ਚੋਣਾਂ ਵਾਲੇ ਮਸਲੇ ਨੂੰ ਲੈ ਕੇ ਉਪ ਰਾਸ਼ਟਰਪਤੀ ਤੋਂ ਮੁਲਾਕਾਤ ਦਾ ਸਮਾਂ ਮੰਗਿਆ ਹੈ। ਸਾਂਸਦ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਸੈਨੇਟ ਅਤੇ ਸਿੰਡੀਕੇਟ ਦੇ ਪੁਨਰਗਠਨ (Reorganization) ਦੇ ਫੈਸਲਿਆਂ ਨੂੰ ਲੈ ਕੇ ਪੰਜਾਬੀਆਂ ਵਿੱਚ ਭਾਰੀ ਰੋਸ ਅਤੇ ਚਿੰਤਾ ਹੈ।
ਵਿਰੋਧ ਤੋਂ ਬਾਅਦ ਵਾਪਸ ਲਈ ਗਈ ਸੀ ਨੋਟੀਫਿਕੇਸ਼ਨ
ਜ਼ਿਕਰਯੋਗ ਹੈ ਕਿ ਜ਼ਬਰਦਸਤ ਵਿਰੋਧ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਹਾਲ ਹੀ ਵਿੱਚ 28 ਅਕਤੂਬਰ 2025 ਦੀ ਆਪਣੀ ਨੋਟੀਫਿਕੇਸ਼ਨ (Notification) ਵਾਪਸ ਲੈ ਲਈ ਸੀ। ਇਸ ਦੇ ਬਾਵਜੂਦ, ਇਸ ਮੁੱਦੇ 'ਤੇ ਅਜੇ ਵੀ ਕਈ ਸਵਾਲ ਅਤੇ ਚਿੰਤਾਵਾਂ ਬਣੀਆਂ ਹੋਈਆਂ ਹਨ, ਜਿਨ੍ਹਾਂ ਦੇ ਹੱਲ ਲਈ ਸਾਂਸਦ ਕੰਗ ਨੇ ਉਪ ਰਾਸ਼ਟਰਪਤੀ ਨੂੰ ਮਿਲਣ ਦਾ ਸਮਾਂ ਮੰਗਿਆ ਹੈ।
