PU ਸੈਨੇਟ ਭੰਗ ਕਰਨ ਦਾ ਮਾਮਲਾ; ਮੁੱਖ ਮੰਤਰੀ ਮਾਨ ਨੇ ਕੇਂਦਰ ਦੇ ਫ਼ੈਸਲੇ ਨੂੰ ਦੱਸਿਆ ਤਾਨਾਸ਼ਾਹੀ
ਚੰਡੀਗੜ੍ਹ, 2 ਨਵੰਬਰ 2025- ਪੰਜਾਬ ਯੂਨੀਵਰਸਿਟੀ ਤੇ ਕੇਂਦਰ ਸਰਕਾਰ ਦੇ ਫੈਸਲੇ ਦਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ, ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਨ ਦਾ ਫੈਸਲਾ ਪੰਜਾਬ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਿਵਸ ਤੇ ਭਾਜਪਾ ਦਾ ਪੰਜਾਬ ਨੂੰ ਤਾਨਾਸ਼ਾਹੀ ਤੋਹਫਾ ਦਿੱਤਾ ਗਿਆ ਹੈ, ਜਿਸਦਾ ਸਾਡੀ ਪਾਰਟੀ ਅਤੇ ਸਮੂਹ ਪੰਜਾਬੀ ਸਖ਼ਤ ਵਿਰੋਧ ਕਰਦੇ ਹਨ। ਸੀਐੱਮ ਮਾਨ ਨੇ ਕਿਹਾ ਕਿ, ਕੇਂਦਰ ਸਰਕਾਰ ਦੁਆਰਾ ਪੀਯੂ ਦੀ ਸੈਨੇਟ ਭੰਗ ਕਰਨ ਦਾ ਫੈਸਲਾ ਗੈਰ ਸੰਵਿਧਾਨਿਕ ਹੈ।