Punjab 'ਚ ਕਾਂਗਰਸੀ ਲੀਡਰ ਦੇ ਘਰ 'ਤੇ ED ਦਾ ਛਾਪਾ
ਬਾਬੂਸ਼ਾਹੀ ਬਿਊਰੋ
ਤਰਨਤਾਰਨ 5 ਜੂਨ, 2026
ਪੰਜਾਬ ਦੇ ਰਾਜਨੀਤਿਕ ਅਤੇ ਵਪਾਰਕ ਹਲਕਿਆਂ ਵਿੱਚ ਉਸ ਵੇਲੇ ਭਾਰੀ ਹੜਕੰਪ ਮਚ ਗਿਆ, ਜਦੋਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਅਚਾਨਕ ਤਰਨਤਾਰਨ ਵਿਖੇ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਦੇ ਟਿਕਾਣਿਆਂ 'ਤੇ ਦਸਤਕ ਦਿੱਤੀ। ਈਡੀ ਦੇ ਅਧਿਕਾਰੀ ਦੋ ਗੱਡੀਆਂ ਵਿੱਚ ਸਵਾਰ ਹੋ ਕੇ ਤਰਨਤਾਰਨ ਪਹੁੰਚੇ ਅਤੇ ਤਾਬੜਤੋੜ ਜਾਂਚ ਸ਼ੁਰੂ ਕਰ ਦਿੱਤੀ।
ਇਹ ਕੇਂਦਰੀ ਏਜੰਸੀ ਵੱਲੋਂ ਕੀਤੀ ਜਾ ਰਹੀ ਛਾਪੇਮਾਰੀ ਤਰਨਤਾਰਨ ਦੇ ਖਾਲਸਾ ਪੁਰ ਰੋਡ 'ਤੇ ਸਥਿਤ ਲਖਵਿੰਦਰ ਸਿੰਘ ਲੱਕੀ ਦੇ ਘਰ ਅਤੇ ਉਨ੍ਹਾਂ ਦੀ ਦੁਕਾਨ 'ਤੇ ਚੱਲ ਰਹੀ ਹੈ। ਈਡੀ ਦੀਆਂ ਵੱਖ-ਵੱਖ ਟੀਮਾਂ ਵੱਲੋਂ ਇਨ੍ਹਾਂ ਦੋਵਾਂ ਥਾਵਾਂ 'ਤੇ ਦਸਤਾਵੇਜ਼ਾਂ ਅਤੇ ਹੋਰ ਰਿਕਾਰਡਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ। ਸੁਰੱਖਿਆ ਦੇ ਸਖ਼ਤ ਪ੍ਰਬੰਧਾਂ ਹੇਠ ਅਧਿਕਾਰੀਆਂ ਨੇ ਪਰਿਵਾਰਕ ਮੈਂਬਰਾਂ ਨੂੰ ਘਰ ਦੇ ਅੰਦਰ ਹੀ ਰੋਕ ਕੇ ਉਨ੍ਹਾਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ, ਅਤੇ ਕਿਸੇ ਵੀ ਬਾਹਰੀ ਵਿਅਕਤੀ ਨੂੰ ਘਰ ਜਾਂ ਦੁਕਾਨ ਦੇ ਨੇੜੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।
ਫਿਲਹਾਲ ਈਡੀ ਵੱਲੋਂ ਅਧਿਕਾਰਤ ਤੌਰ 'ਤੇ ਇਹ ਸਾਫ਼ ਨਹੀਂ ਕੀਤਾ ਗਿਆ ਹੈ ਕਿ ਇਹ ਛਾਪੇਮਾਰੀ ਕਿਸ ਖ਼ਾਸ ਮਾਮਲੇ ਜਾਂ ਵਿੱਤੀ ਬੇਨਿਯਮੀਆਂ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ।
- Download Babushahi App
-
-