Punjab News: ਮੈਰਿਜ ਪੈਲਿਸਾਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ, ਪੜ੍ਹੋ ਪੂਰੀ ਖ਼ਬਰ
ਮੈਰਿਜ ਪੈਲਿਸਾਂ ਵਿੱਚ ਹਥਿਆਰ ਲੈ ਕੇ ਆਉਣ ਅਤੇ ਫਾਇਰ ਕਰਨ ਤੇ ਪੂਰਨ ਪਾਬੰਦੀ
ਮੋਗਾ, 11 ਜੁਲਾਈ 2025- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ-2023 (46 ਆਫ 2023) ਚੈਪਟਰ-11 (ਸੀ-ਅਰਜੈਂਟ ਆਫ ਨਾਇਸੈਂਸ ਔਰ ਐਪਰੀਹੈਂਡਡ ਡੇਂਜਰ)-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿਚ ਚੱਲ ਰਹੇ ਮੈਰਿਜ ਪੈਲਿਸਾਂ ਵਿਚ ਹਥਿਆਰ ਲੈ ਕੇ ਆਉਣ ਅਤੇ ਫਾਇਰ ਕਰਨ ਤੇ ਪੂਰਨ ਪਾਬੰਦੀ ਲਗਾਈ ਗਈ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਨੇ ਦੱਸਿਆ ਕਿ ਮੋਗਾ ਵਿਚ ਕਾਫੀ ਗਿਣਤੀ ਵਿਚ ਮੈਰਿਜ ਪੈਲਸ ਚੱਲ ਰਹੇ ਹਨ। ਇਹਨਾਂ ਪੈਲਿਸਾਂ ਵਿਚ ਹੁੰਦੇ ਸਮਾਰੋਹ ਦੌਰਾਨ ਕਈ ਵਿਅਕਤੀਆਂ ਵੱਲੋਂ ਹਥਿਆਰ ਨਾਲ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨਾ ਇਕ ਫੈਸ਼ਨ ਜਿਹਾ ਬਣ ਗਿਆ ਹੈ, ਜਿਸ ਨਾਲ ਕਈ ਵਾਰ ਅਣਸੁਖਾਵੀਆਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜ਼ਿਲ੍ਹੇ ਵਿਚ ਚੱਲ ਰਹੇ ਮੈਰਿਜ ਪੈਲਸਾਂ ਅੰਦਰ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ ਤੇ ਰੋਕ ਲਗਾਈ ਗਈ ਹੈ। ਇਹ ਪਾਬੰਦੀ ਆਦੇਸ਼ 10 ਸਤੰਬਰ, 2025 ਤੱਕ ਲਾਗੂ ਰਹਿਣਗੇ।
Click to Follow Babushahi Facebook page →