SIR ਪ੍ਰਕਿਰਿਆ ਅਧੀਨ ਅਸੈਂਬਲੀ ਲੇਵਲ ਮਾਸਟਰ ਟਰੇਨਰਾਂ ਨੂੰ ਦਿੱਤੀ ਗਈ ਸਿਖਲਾਈ
ਅਸ਼ੋਕ ਵਰਮਾ
ਬਠਿੰਡਾ, 11 ਜੂਨ 2026 : ਡਿਪਟੀ ਕਮਿਸ਼ਨਰ—ਕਮ—ਜਿਲ੍ਹਾ ਚੋਣ ਅਫਸਰ ਬਠਿੰਡਾ ਰਾਜੇਸ਼ ਧੀਮਾਨਦੀਆਂ ਹਦਾਇਤਾਂ ਤੇ ਅੱਜ ਸਹਾਇਕ ਕਮਿਸ਼ਨਰ (ਜ) ਸ਼੍ਰੀ ਗੁਰਜਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਐਸ.ਆਈ.ਆਰ ਪ੍ਰਕਿਰਿਆ ਨੂੰ ਸਫਲਤਾ ਪੂਰਵਕ ਨੇਪਰੇ ਚਾੜਣ ਲਈ ਦਫਤਰ ਡਿਪਟੀ ਕਮਿਸ਼ਨਰ ਵਿਖੇ ਅਸੈਂਬਲੀ ਲੇਵਲ ਮਾਸਟਰ ਟਰੇਨਰ ਦੀ ਸਿਖਲਾਈ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਿੱਧੀ ਨਿਗਰਾਨੀ ਹੇਠ ਐਸ.ਆਈ.ਆਰ. ਨਾਲ ਸਬੰਧਤ ਹਰ ਗਤੀਵਿਧੀ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਿਆ ਜਾਣਾ ਹੈ ।
ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਦਾ ਮੁੱਖ ਮਕਸਦ ਭਾਰਤ ਦੇ ਚੋਣ ਕਮਿਸ਼ਨ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਇੰਨ—ਬਿੰਨ ਪਾਲਣਾ ਕਰਨਾ ਬਹੁਤ ਜਰੂਰੀ ਹੈ ਤਾਂ ਜੋ ਐਸ.ਆਈ.ਆਰ. ਪ੍ਰਕਿਰਿਆ ਸਫਲਤਾ ਪੂਰਵਕ ਨੇਪਰੇ ਚਾੜਿਆ ਜਾ ਸਕੇ।
ਇਸ ਮੌਕੇ ਤਹਿਸੀਲਦਾਰ (ਚੋਣਾਂ) ਹਰਜਿੰਦਰ ਕੌਰ, ਮਾਸਟਰ ਟ੍ਰੇਨਰ ਗੁਰਦੀਪ ਸਿੰਘ ਮਾਨ, ਕੁਲਵਿੰਦਰ ਸਿੰਘ ਅਤੇ ਸੁਖਜਿੰਦਰ ਸਿੰਘ ਆਦਿ ਹਾਜ਼ਰ ਸਨ।
- Download Babushahi App
-
-