ਚੈਕਿੰਗ ਕੀਤੇ ਜਾਣ ਦਾ ਦ੍ਰਿਸ਼
ਦੀਦਾਰ ਗੁਰਨਾ
ਫਰੀਦਕੋਟ 13 ਜੂਨ 2026 : ਸੀਨੀਅਰ ਪੁਲਿਸ ਕਪਤਾਨ (ਐੱਸ.ਐੱਸ.ਪੀ.) ਗੁਰਬੰਸ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫਰੀਦਕੋਟ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ , ਇਸ ਮੁਹਿੰਮ ਦਾ ਮੁੱਖ ਉਦੇਸ਼ ਅਪਰਾਧ ’ਤੇ ਨਿਯੰਤਰਣ, ਗੈਰਕਾਨੂੰਨੀ ਗਤੀਵਿਧੀਆਂ ਨੂੰ ਰੋਕਣਾ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸੀ , ਮੁਹਿੰਮ ਦੌਰਾਨ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਸ਼ਹਿਰ ਅਤੇ ਪਿੰਡਾਂ ਦੇ ਮਹੱਤਵਪੂਰਨ ਚੌਰਾਹਿਆਂ, ਮੁੱਖ ਸੜਕਾਂ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ , ਇਸ ਦੌਰਾਨ ਲੰਘਣ ਵਾਲੇ ਵਾਹਨਾਂ ਦੀ ਬਰੀਕੀ ਨਾਲ ਜਾਂਚ ਕੀਤੀ ਗਈ ਅਤੇ ਸ਼ੱਕੀ ਵਿਅਕਤੀਆਂ ’ਤੇ ਵਿਸ਼ੇਸ਼ ਨਜ਼ਰ ਰੱਖੀ ਗਈ
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਤਰ੍ਹਾਂ ਦੀਆਂ ਚੈਕਿੰਗ ਮੁਹਿੰਮਾਂ ਦਾ ਮਕਸਦ ਅਪਰਾਧਿਕ ਅਨਸਰਾਂ ’ਤੇ ਨਕੇਲ ਕੱਸਣਾ, ਨਸ਼ਾ ਤਸਕਰੀ, ਗੈਰਕਾਨੂੰਨੀ ਹਥਿਆਰਾਂ ਦੀ ਆਵਾਜਾਈ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨੂੰ ਰੋਕਣਾ ਹੈ , ਉਨ੍ਹਾਂ ਕਿਹਾ ਕਿ ਜਨਤਾ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਲਈ ਅਜਿਹੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ
- Download Babushahi App
-
-