ਬੱਚਿਆਂ ਨਾਲ ਕੁੱਝ ਪਲ ਸਾਂਝੇ ਕਰਦੇ ਹੋਏ SSP ਫਰੀਦਕੋਟ ਡਾ ਪ੍ਰਿਗਿਆ ਜੈਨ
ਦੀਦਾਰ ਗੁਰਨਾ
ਫਰੀਦਕੋਟ 1 ਨਵੰਬਰ 2025 : ਕੁੱਝ ਦਿਨ ਪਹਿਲਾਂ ਰਾਸ਼ਟਰੀ ਏਕਤਾ ਦਿਵਸ ਮੌਕੇ ਫਰੀਦਕੋਟ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ , ਇਸ ਦਿਨ ਦਾ ਮੁੱਖ ਉਦੇਸ਼ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸੀ , ਇਸ ਮੌਕੇ ਐਸ.ਐਸ.ਪੀ ਫਰੀਦਕੋਟ ਨੇ ਵਿਦਿਆਰਥੀਆਂ ਨਾਲ ਖਾਸ ਪ੍ਰੇਰਣਾਦਾਇਕ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਰਾਸ਼ਟਰੀ ਏਕਤਾ, ਸੁਰੱਖਿਆ ਅਤੇ ਜ਼ਿੰਮੇਵਾਰੀ ਬਾਰੇ ਜਾਗਰੂਕ ਕੀਤਾ
ਇਸ ਮੌਕੇ ਉਹਨਾਂ ਗੱਲਬਾਤ ਕਰਦਿਆਂ ਕਿਹਾ ਕਿ ਹਰ ਵਿਦਿਆਰਥੀ ਨੂੰ ਆਪਣੇ ਅੰਦਰ ਸਮਾਜਿਕ ਸੇਵਾ ਦਾ ਜਜ਼ਬਾ ਜਿਊਂਦਾ ਰੱਖਣਾ ਚਾਹੀਦਾ ਹੈ, ਕਿਉਂਕਿ ਭਵਿੱਖ ਦੀ ਮਜ਼ਬੂਤ ਭਾਰਤ ਦੀ ਨੀਂਹ ਇਹੀ ਨੌਜਵਾਨ ਪੀੜ੍ਹੀ ਹੈ , ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕੌਮੀ ਏਕਤਾ ਦੀ ਕਸਮ ਖਵਾਈ ਅਤੇ ਸਮਾਜਕ ਭਲਾਈ ਦੇ ਕੰਮਾਂ ਵਿੱਚ ਸਹਿਭਾਗੀ ਹੋਣ ਲਈ ਪ੍ਰੇਰਿਤ ਕੀਤਾ , ਇਸ ਮੌਕੇ ਵੱਡੀ ਗਿਣਤੀ ਵਿੱਚ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ , ਐਸ.ਐਸ.ਪੀ ਨੇ ਇਸ ਯਤਨ ਨੂੰ ਸਮਾਜਕ ਸਾਂਝ ਅਤੇ ਪੁਲਿਸ-ਪਬਲਿਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਦੱਸਿਆ

