Shambhu Border ਨਾਲ ਜੁੜੀ 'ਵੱਡੀ ਖ਼ਬਰ' ਆਈ ਸਾਹਮਣੇ, ਪੜ੍ਹੋ ਤਾਜ਼ਾ ਜਾਣਕਾਰੀ
ਬਾਬੂਸ਼ਾਹੀ ਬਿਊਰੋ
ਅੰਬਾਲਾ/ਪਟਿਆਲਾ, 15 ਨਵੰਬਰ, 2025 : ਕੌਮੀ ਇਨਸਾਫ਼ ਮੋਰਚੇ ਵੱਲੋਂ ਸ਼ੁੱਕਰਵਾਰ ਨੂੰ ਬੰਦ ਕੀਤੇ ਗਏ ਸ਼ੰਭੂ ਬਾਰਡਰ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਮੋਰਚੇ ਨੇ ਕੱਲ੍ਹ ਦੇਰ ਸ਼ਾਮ ਆਪਣਾ ਧਰਨਾ ਖ਼ਤਮ ਕਰਦਿਆਂ ਨਾਕਾਬੰਦੀ ਹਟਾ ਲਈ, ਜਿਸ ਤੋਂ ਬਾਅਦ ਅੱਜ ਸਵੇਰ ਤੋਂ ਨੈਸ਼ਨਲ ਹਾਈਵੇਅ 'ਤੇ ਟ੍ਰੈਫਿਕ ਮੁੜ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ।
ਦੇਰ ਸ਼ਾਮ ਚੁੱਕਿਆ ਗਿਆ ਧਰਨਾ
ਦੱਸ ਦੇਈਏ ਕਿ ਕੌਮੀ ਇਨਸਾਫ਼ ਮੋਰਚੇ ਨੇ ਸ਼ੁੱਕਰਵਾਰ ਨੂੰ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ ਸੀ, ਜਿਸ ਨਾਲ ਆਮ ਜਨਤਾ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਸੀ। ਹਾਲਾਂਕਿ, ਦੇਰ ਸ਼ਾਮ ਨਾਕਾਬੰਦੀ ਹਟਣ ਤੋਂ ਬਾਅਦ ਹੁਣ ਸਥਿਤੀ ਆਮ ਵਾਂਗ ਹੈ ਅਤੇ ਆਵਾਜਾਈ ਸੁਚਾਰੂ ਢੰਗ ਨਾਲ ਚੱਲ ਰਹੀ ਹੈ।