ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 25 ਫਰਵਰੀ 2021-ਪੰਜਾਬ ਸਟੇਟ ਪਾਵਰਕਾਮ ਕਾਰਪੋਰੇਸ਼ਨ ਨੇ ਉਨਾਂ ਲੋਕਾਂ ਨੂੰ ਸਖਤ ਚੇਤਾਵਨੀ ਦਿੱਤੀ ਹੈ ਜਿੰਨਾਂ ਦੇ ਬਿਜਲੀ ਦੇ ਬਿੱਲ ਬਕਾਇਆ ਖੜ੍ਹੇ ਹਨ ਕਿ ਜੇਕਰ 4 ਦਿਨਾਂ ਦੇ ਅੰਦਰ-ਅੰਦਰ ਬਕਾਇਆ ਖੜ੍ਹੇ ਬਿਜਲੀ ਦੇ ਬਿੱਲ ਨਾ ਭਰੇ ਗਏ ਤਾਂ ਬਿਜਲੀ ਦੇ ਕੁਨੈਕਸ਼ਨ ਕੱਟ ਦਿੱਤੇ ਜਾਣਗੇ। ਕਾਰਪੋਰੇਸ਼ਨ ਦੇ ਵਧੀਕ ਨਿਗਰਾਨ ਇੰਜੀਨੀਅਰ ਵੰਡ ਮੰਡਲ ਸ੍ਰੀ ਮੁਕਤਸਰ ਸਾਹਿਬ ਇੰਜੀ. ਪਰਮਪਾਲ ਸਿੰਘ ਬੁੱਟਰ ਵੱਲੋਂ ਅੱਜ ਇੱਕ ਪ੍ਰੈਸ ਨੋਟ ਜਾਰੀ ਕੀਤਾ ਹੈ ਕਿ ਬਿਜਲੀ ਦੇ ਬਕਾਇਆ ਖੜ੍ਹੇ ਬਿੱਲ ਜਲਦੀ ਭਰ ਦਿੱਤੇ ਜਾਣ ਤਾਂ ਜੋ ਲੋਕਾਂ ਨੂੰ ਬਿਜਲੀ ਦੇ ਕੁਨੈਕਸ਼ਨ ਕੱਟਣ ਸਬੰਧੀ ਕੋਈ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ, ਕਿਉਂਕਿ ਬਿੱਲ ਨਾ ਭਰਨ ਦੀ ਸੂਰਤ ਵਿੱਚ ਨਿਯਮਾਂ ਅਨੁਸਾਰ ਕੁਨੈਕਸ਼ਨ ਮਹਿਕਮੇ ਵੱਲੋਂ ਕੱਟ ਦਿੱਤੇ ਜਾਣਗੇ।