ਫਗਵਾੜਾ : ਗੁਰੂ ਰਵੀਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਭਾ ਯਾਤਰਾ ਨੂੰ ਲੈ ਕੇ ਜਾਰੀ ਹੋਏ ਇਹ ਹੁਕਮ
ਫਗਵਾੜਾ, 25 ਫਰਵਰੀ, 2021 : ਕਪੂਰਥਲਾ ਦੇ ਜ਼ਿਲ੍ਹਾ ਮੈਜਿਸਟਰੇਟ ਘਣਸ਼ਿਆਮ ਥੋਰੀ ਨੇ 26 ਫਰਵਰੀ ਨੂੰ ਗੁਰੂ ਰਵੀਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੀ ਜਾਣ ਵਾਲੀ ਸੋਭਾ ਯਾਤਰਾ ਨੂੰ ਲੈ ਕੇ ਹੁਕਮ ਜਾਰੀ ਕੀਤੇ ਹਨ ਕਿ ਸੋਭਾ ਯਾਤਰਾ ਦੇ ਰੂਟ ’ਤੇ ਪੈਂਦੀਆਂ ਸਾਰੀਆਂ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ।
ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਵੱਖਰੇ ਤੌਰ ’ਤੇ ਜਾਰੀ ਹੁਕਮਾਂ ਵਿਚ ਕਿਹਾ ਕਿ ਫਗਵਾੜਾ ਸਬ ਡਵੀਜਨ ਦੇ ਸਮੂਹ ਸਰਕਾਰੀ ਅਤੇ ਅੱਧ ਸਰਕਾਰੀ ਦਫਤਰਾਂ ਵਿੱਚ ਕੰਮ ਕਰਦੇ ਕਰਮਚਾਰੀ ਇਸ ਨਗਰ ਕੀਰਤਨ/ਸੋਭਾਯਾਤਰਾ ਵਿੱਚ ਸ਼ਾਮਲ ਹੋਣ ਲਈ ਪਿਛਲੇ ਅੱਧੇ ਦਿਨ ਦੀ ਛੁੱਟੀ ਲੈ ਸਕਦੇ ਹਨ। ਅਤੇ ਇਸ ਦਾ ਰਿਕਾਰਡ ਸਬੰਧਤ ਕੰਟਰੋਲਿੰਗ ਅਥਾਰਟੀ ਵੱਲੋਂ ਮੇਨਟੇਨ ਕੀਤਾ ਜਾਵੇਗਾ।