ਫ਼ਤਹਿਗੜ੍ਹ ਸਾਹਿਬ, 26 ਫਰਵਰੀ 2021 - ਐਸ.ਪੀ. (ਡੀ) ਜਗਜੀਤ ਸਿੰਘ ਜੱਲ੍ਹਾ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਮੁਖੀ ਸ੍ਰੀਮਤੀ ਅਮਨੀਤ ਕੌਂਡਲ ਦੀ ਰਹਿਨੁਮਾਈ ਹੇਠ ਨਸ਼ਿਆਂ ਦੀ ਰੋਕਥਾਮ ਅਤੇ ਗਲਤ ਅਨਸਰਾਂ ਨੂੰ ਕਾਬੂ ਕਰਨ ਲਈ ਐਟੀ ਡਰੱਗ ਮੁਹਿੰਮ ਮਿਤੀ 25-02-2021 ਤੋਂ ਮਿਤੀ 03-03-2021 ਤੱਕ ਚਲਾਈ ਜਾ ਰਹੀ ਹੈ।
ਇਸੇ ਤਹਿਤ ਹੀ ਮਿਤੀ 26-02-2021 ਨੂੰ ਥਾਣਾ ਮੁਖੀ ਫ਼ਤਹਿਗੜ੍ਹ ਸਾਹਿਬ ਇੰਸ. ਰਜਨੀਸ਼ ਸੂਦ ਅਤੇ ਥਾਣਾ ਮੁਖੀ ਸਰਹਿੰਦ ਇੰਸ. ਜੀ.ਐਸ. ਸਿਕੰਦ ਨੇ ਫੋਰਸ ਨਾਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਵਿਖੇ ਵੱਖ ਵੱਖ ਥਾਈਂ ਸਰਚ ਕੀਤੀ। ਸਰਚ ਦੌਰਾਨ ਕੋਈ ਇਤਰਾਜ਼ਯੋਗ ਵਸਤੂ ਨਹੀਂ ਮਿਲੀ।
ਇਸ ਉਪਰੰਤ ਲੋਕਾਂ ਨੂੰ ਨਸ਼ਾ ਵਿਰੋਧੀ ਮੁਹਿੰਮ ਸਬੰਧੀ ਜਾਗਰੂਕ ਕੀਤਾ ਗਿਆ। ਲੋਕਾਂ ਨੇ ਇਸ ਮੁਹਿੰਮ ਵਿੱਚ ਪੁਲਿਸ ਨੂੰ ਪੂਰਾ ਸਹਿਯੋਗ ਦੇਣ ਦਾ ਵਾਅਦਾ ਕੀਤਾ। ਇਸ ਮੁਹਿੰਮ ਤਹਿਤ ਮਿਤੀ 03-03-2021 ਤੱਕ ਲਗਾਤਾਰ ਸਰਚ ਕੀਤੀ ਜਾਵੇਗੀ। ਇਸ ਮੁਹਿੰਮ ਤਹਿਤ ਚੰਗੇ ਨਤੀਜੇ ਮਿਲਣ ਦੀ ਕਾਫੀ ਸੰਭਾਵਨਾ ਹੈ।