ਮਾਣਕ ਮਾਜਰਾ ਵਿਖੇ ਚੰਨੀ ਦੇ ਮੁੱਖ ਮੰਤਰੀ ਬਣਨ ਦੀ ਖੁਸ਼ੀ ਚ ਲੱਡੂ ਵੰਡੇ
ਰੂਪਨਗਰ,ਬਾਬੂਸ਼ਾਹੀ ਨੈੱਟਵਰਕ, 24 ਸਤੰਬਰ 2021- ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੀ ਖੁਸ਼ੀ ਵਿਚ ਪਿੰਡ ਮਾਣਕ ਮਾਜਰਾ ਵਿਖੇ ਸਰਪੰਚ ਅੰਜੂ ਬਾਲਾ ਦੀ ਅਗਵਾਈ ਹੇਠ ਲੱਡੂ ਵੰਡੇ ਗਏ। ਇਸ ਮੌਕੇ ਸਰਪੰਚ ਅੰਜੂ ਬਾਲਾ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੇ ਕੈਬਨਿਟ ਮੰਤਰੀ ਵਜੋਂ ਵੀ ਸਰਬਪੱਖੀ ਵਿਕਾਸ ਕਰਵਾਇਆ ਹੈ ਅਤੇ ਹੁਣ ਮੁੱਖ ਮੰਤਰੀ ਬਣਨ ਨਾਲ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਪੂਰੇ ਪੰਜਾਬ ਵਿਚ ਵਿਕਾਸ ਕਰਵਾਏ ਜਾਣਗੇ । ਸਰਪੰਚ ਅੰਜੂ ਬਾਲਾ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਰੂਪਨਗਰ ਜਿਲ੍ਹੇ ਦਾ ਹੋਰ ਵਿਕਾਸ ਹੋਏਗਾ। ਜਿਸ ਨਾਲ ਪੰਜਾਬ ਤਰੱਕੀ ਵੱਲ ਕਦਮ ਵਧਾਏਗਾ। ਇਸ ਮੌਕੇ ਪੰਚ ਸੁਰਜੀਤ ਸਿੰਘ, ਕੁਲਦੀਪ ਸਿੰਘ, ਹਰਪ੍ਰੀਤ ਕੌਰ, ਰਜਿੰਦਰ ਕੌਰ, ਜਗਦੀਪ ਕੌਰ, ਜਸਵਿੰਦਰ ਕੌਰ, ਗੁਰਜੀਤ ਸਿੰਘ, ਜਸਵਿੰਦਰ ਸਿੰਘ ਮੌਜੂਦ ਸਨ।