ਨਗਰ ਕੌਂਸਲ ਦੇ ਮ੍ਰਿਤਕ ਮੁਲਾਜ਼ਮ ਦੇ ਪਰਿਵਾਰ ਦੇ ਮੈਂਬਰ ਨੂੰ ਤਰਸ ਦੇ ਆਧਾਰ ਤੇ ਨੌਕਰੀ ਦਿੱਤੀ
ਰੂਪਨਗਰ, ਬਾਬੂਸ਼ਾਹੀ ਨੈੱਟਵਰਕ, 25 ਸਤੰਬਰ 2021- ਨਗਰ ਕੌਂਸਲ ਦੇ ਪ੍ਰਧਾਨ ਸੰਜੇ ਵਰਮਾ ਨੇ ਨਗਰ ਕੌਸਲ ਦੇ ਮ੍ਰਿਤਕ ਮੁਲਾਜ਼ਮ ਮਹਾਂ ਸਿੰਘ ਦੇ ਪਰਿਵਾਰ ਦੇ ਮੈਂਬਰ ਗੋਬਿੰਦਾ ਸਿੰਘ ਨੂੰ ਤਰਸ ਦੇ ਆਧਾਰ ਤੇ ਨੌਕਰੀ ਲਈ ਨਿਯੁਕਤੀ ਪੱਤਰ ਸੌਪਿਆ।ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸੰਜੇ ਵਰਮਾ ਨੇ ਕਿਹਾ ਕਿ ਪੰਜਾਬ ਯੂਥ ਕਾਂਗਰਸ ਦੇ ਪ੍ਧਾਨ ਤੇ ਹਲਕਾ ਇੰਚਾਰਜ ਬਰਿੰਦਰ ਸਿੰਘ ਢਿੱਲੋਂ ਦੀ ਕੋਸ਼ਿਸ਼ਾਂ ਨਾਲ ਹੀ ਅੱਜ ਲੋੜਵੰਦ ਪਰਿਵਾਰ ਦੇ ਮੈਂਬਰ ਨੂੰ ਨੌਕਰੀ ਲਈ ਪੱਤਰ ਮਿਲਿਆ ਹੈ। ਸੰਜੇ ਵਰਮਾ ਨੇ ਕਿਹਾ ਕਿ ਬਦਲਾਂਗੇ ਰੋਪੜ ਦੀ ਨਹਾਰ ਤਹਿਤ ਬਰਿੰਦਰ ਸਿੰਘ ਢਿੱਲੋ ਦੀ ਅਗਵਾਈ ਹੇਠ ਰੂਪਨਗਰ ਸ਼ਹਿਰ ਨੂੰ ਸਾਫ ਸੁਥਰਾ ਸ਼ਹਿਰ ਬਣਾਇਆ ਜਾਵੇਗਾ।
ਇਸ ਮੌਕੇ ਨਗਰ ਕੌਸਲ ਦੇ ਪ੍ਧਾਨ ਸੰਜੇ ਵਰਮਾ ਨੇ ਕਿਹਾ ਪੰਜਾਬ ਸਰਕਾਰ ਵਲੋਂ ਘਰ ਘਰ ਰੁਜ਼ਗਾਰ ਦੇਣ ਦਾ ਵਾਅਦਾ ਪੂਰਾ ਕੀਤਾ ਗਿਆ ਹੈ ਅਤੇ ਸਭ ਤੋਂ ਪਹਿਲਾਂ ਗਰੀਬ ਤੇ ਲੋੜਵੰਦ ਪਰਿਵਾਰਾਂ ਦੇ ਮੈਂਬਰਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ, ਜਿਸ ਨਾਲ ਇਹ ਗਰੀਬ ਪਰਿਵਾਰਾਂ ਦੇ ਮੈਂਬਰ ਆਪਣੇ ਪਰਿਵਾਰਾਂ ਦਾ ਚੰਗੀ ਤਰ੍ਹਾਂ ਪਾਲਣ ਪੋਸ਼ਣ ਕਰ ਸਕਣਗੇ ਅਤੇ ਆਪਣੇ ਬੱਚਿਆਂ ਨੂੰ ਚੰਗਾ ਪੜ੍ਹਾ ਲਿਖਾ ਸਕਣਗੇ। ਸੰਜੇ ਵਰਮਾ ਨੇ ਕਿਹਾ ਕਿ ਨਗਰ ਕੌਸਲ ਦੇ ਪਲੰਬਰ, ਬਿਜਲੀ ਵਰਕਰ, ਫਾਇਰਮੈਨ, ਆਉਟਸੋਰਸ ਕਲਰਕ, ਮਾਲੀ , ਡਰਾਇਵਰਾਂ ਨੂੰ ਵੀ ਪੱਕਾ ਕਰਵਾਉਣ ਲਈ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹੀ ਅਜਿਹੀ ਪਾਰਟੀ ਹੈ ਜੋ ਕਿ ਗਰੀਬ ਲੋਕਾਂ ਦੀ ਜੀਵਨ ਉੱਚਾ ਚੁੱਕਣ ਲਈ ਯਤਨ ਕਰ ਰਹੀ ।ਇਸ ਮੌਕੇ ਈਓ ਭਜਨ ਚੰਦ, ਕੌਸਲਰ ਨੀਰੂ ਗੁਪਤਾ, ਕੌਂਸਲਰ ਮੋਹਿਤ ਸ਼ਰਮਾ, ਕੌਸਲਰ ਚਰਨਜੀਤ ਸਿੰਘ ਚੰਨੀ ਆਦਿ ਮੌਜੂਦ ਸਨ