ਅੰਤਰਰਾਸ਼ਟਰੀ ਨਸ਼ਾ ਵਿਰੋਧੀ ਜਾਗਰੂਕਤਾ ਦਿਵਸ ਮਨਾਇਆ
ਨਸ਼ੇ ਨੂੰ ਤਿਆਗ ਕੇ ਆਪਣੀ ਨਵੀਂ ਤੰਦਰੁਸਤੀ ਵਾਲੀ ਜ਼ਿੰਦਗੀ ਸ਼ੁਰੂ ਕਰੋ : ਡਾ ਪਰਮਿੰਦਰ ਕੌਰ
ਦਲਜੀਤ ਕੌਰ ਭਵਾਨੀਗੜ੍ਹ ,ਬਾਬੂਸ਼ਾਹੀ ਨੈਟਵਰਕ
ਸੰਗਰੂਰ, 28 ਜੂਨ, 2022: ਪੰਜਾਬ ਸਰਕਾਰ ਦੀ ਤਰਫੋਂ ਲੋਕਾਂ ਨੂੰ ਵਧੀਆ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਦੇ ਮਕਸਦ ਨਾਲ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਿਵਲ ਸਰਜਨ ਸੰਗਰੂਰ ਡਾ:ਪਰਮਿੰਦਰ ਕੌਰ ਦੀ ਯੋਗ ਅਗਵਾਈ ਹੇਠ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਪਿੰਡ ਘਾਬਦਾਂ ਵਿਖੇ ਨਸ਼ਾ ਵਿਰੋਧੀ ਦਿਵਸ ਨੂੰ ਮੁੱਖ ਰੱਖਦੇ ਹੋਏ ਡਾ: ਪਰਮਿੰਦਰ ਕੌਰ ਸਿਵਲ ਸਰਜਨ ਸੰਗਰੂਰ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਵਿਕਾਸ ਧੀਰ ਦੀ ਰਹਿਨਮਈ ਹੇਠ ਇਕ ਜਾਗਰੂਕਤਾ ਕੈਂਪ ਲਗਾ ਕੇ ਨਸ਼ੇ ਤੋਂ ਦੂਰੀ ਬਣਾਉਣ ਲਈ ਸਹੁੰ ਚੁੱਕ ਕੇ ਸ਼ੁਰੂਆਤ ਕਰਦੇ ਹੋਏ ਨਸ਼ਾ ਕਰਨ ਵਾਲੇ ਵਿਅਕਤੀਆਂ ਦੀ ਕੌਂਸਲਿੰਗ ਕੀਤੀ ਗਈ ਅਤੇ ਦੱਸਿਆ ਗਿਆ, ਕਿ ਜੋ ਵਿਅਕਤੀ ਕਿਸੇ ਵੀ ਕਾਰਨ ਕਰਕੇ ਨਸ਼ੇ ਦਾ ਆਦਿ ਹੋ ਗਿਆ ਹੈ ,ਜੇਕਰ ਉਹ ਚਾਹੇ ਤਾਂ ਇਕ ਮਹੀਨਾ ਕਿਸੇ ਵੀ ਨਸ਼ਾ ਛੁਡਾਊ ਜਾਂ ਨਸ਼ਾ ਛਡਾਉ ਅਤੇ ਪੁਨਰਵਾਸ ਕੇਂਦਰ ਵਿੱਚ ਦਾਖ਼ਲ ਹੋ ਕੇ ਨਸ਼ਾ ਛੱਡ ਸਕਦਾ ਹੈ।,ਇਨ੍ਹਾਂ ਕੇਂਦਰਾਂ ਵਿੱਚ ਡਾਕਟਰਾਂ ਦੁਆਰਾ ਸਮੇਂ ਸਮੇਂ ਤੇ ਜਾਂਚ ਕੀਤੀ ਜਾਂਦੀ ਹੈ ਅਤੇ ਮਰੀਜ਼ ਨੂੰ ਲੋੜ ਅਨੁਸਾਰ ਦਵਾਈ ਦੀ ਖ਼ੁਰਾਕ ਦਿੱਤੀ ਜਾਂਦੀ ਹੈ।
ਇਸ ਦੇ ਨਾਲ ਹੀ ਇਨ੍ਹਾਂ ਨੂੰ ਵੱਖਰੇ ਵੱਖਰੇ ਤਰੀਕਿਆਂ ਨਾਲ ਕੌਂਸਲਿੰਗ ਕਰਕੇ ਤਕਨੀਕੀ ਕੰਮ ਅਤੇ ਰੁਜ਼ਗਾਰ ਦੇ ਹੋਰ ਤਰੀਕਿਆ ਪ੍ਰਤੀ ਜਾਗਰੂਕ ਕੀਤਾ ਜਾਂਦਾ ਹੈ।ਇਨ੍ਹਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾਂਦਾ ਹੈ ਅਤੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਵੀ ਖੇਡਾਂ ਵੱਲ ਪ੍ਰੇਰਿਤ ਕਰਨ ਦੀ ਜ਼ਰੂਰਤ ਹੈ, ਜਿਸ ਤਰ੍ਹਾਂ ਸਾਨੂੰ ਜ਼ਿੰਦਗੀ ਜਿਉਣ ਲਈ ਭੋਜਨ ਪਾਣੀ ਕੱਪੜੇ ਮਕਾਨ ਦੀ ਜ਼ਰੂਰਤ ਹੈ, ਇਸੇ ਤਰ੍ਹਾਂ ਸਾਡੇ ਸਰੀਰ ਨੂੰ ਖੇਡਾਂ ਕਸਰਤ/ਯੋਗਾ ਸ਼ੈਰ ਅਤੇ ਸਾਇਕਲਿੰਗ ਦੀ ਵੀ ਜ਼ਰੂਰਤ ਹੈ। ਉਨ੍ਹਾਂ ਨੇ ਉਕਤ ਦਿਵਸ ਤੇ ਪੌਦੇ ਲਗਾ ਕੇ ਵਾਤਾਵਰਣ ਨੂੰ ਬਚਾਉਣ ਲਈ ਵੀ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿਖੇ ਇਕ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ, ਇੱਕ ਨਸ਼ਾ ਛੁਡਾਊ ਕੇਂਦਰ ਅਤੇ 20 ਓਟ ਕਲੀਨਿਕ ਚਲ ਰਹੇ ਹਨ। ਇਸ ਮੌਕੇ ਡਾ :ਦੀਪਕ ਬਾਂਸਲ ਅਤੇ ਸਿਹਤ ਵਿਭਾਗ ਦੇ ਅਧਿਕਾਰੀ, ਕਰਮਚਾਰੀ ਅਤੇ ਆਮ ਵਿਅਕਤੀ ਵੀ ਹਾਜਰ ਸਨ।