ਐਸ.ਐਸ. ਜੈਨ ਮਾਡਲ ਸੀਨੀ. ਸੈਕੰਡਰੀ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ
- ਪ੍ਰਗਤੀ ਸ਼ਰਮਾ ਪਹਿਲੀ,ਯਸ਼ਿਕਾ ਨੇ ਦੂਜੀ ’ਤੇ ਹਰਸ਼ਦੀਪ ਸਿੰਘ ਨੇ ਤੀਜੀ ਪੁਜ਼ੀਸ਼ਨ ਹਾਸਲ ਕੀਤੀ
- ਹਰ ਅਧਿਆਪਕ ਦੀ ਮੰਸ਼ਾ ਹੁੰਦੀ ਹੈ ਕਿ ਵਿਦਿਆਰਥੀ ਚੰਗੇ ਅੰਕ ਹਾਸਲ ਕਰ ਉੱਚ ਮੁਕਾਮ ’ਤੇ ਪਹੁੰਚੇ-ਪਿ੍ਸੀਪਲ ਜਸਵੰਤ ਸਿੰਘ
- ਸਕੂਲ ਮੈਨੇਜਮੈਂਟ ਵੱਲੋਂ ਪਿ੍ਸੀਪਲ ਦੀ ਯੋਗ ਅਗਵਾਈ ਹੇਠ ਮਿਹਨਤੀ ਸਟਾਫ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਵਧਾਈ ਦਿੱਤੀ
ਮੁਹੰਮਦ ਇਸਮਾਈਲ ਏਸ਼ੀਆ
ਮਲੇਰਕੋਟਲਾ 29 ਜੂਨ 2022 - ਪਿ੍ਸੀਪਲ ਸ. ਜਸਵੰਤ ਸਿੰਘ ਦੀ ਯੋਗ ਅਗਵਾਈ ਅਤੇ ਸਟਾਫ ਵੱਲੋਂ ਕਰਵਾਈ ਜਾਂਦੀ ਮਿਹਨਤ ਸਦਕਾ ਨਾਮਵਰ ਵਿੱਦਿਅਕ ਸੰਸਥਾ ਐਸ.ਐਸ.ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦੀਆਂ ਹੇਠਲੀਆਂ ਜਮਾਤਾਂ ਦੇ ਨਤੀਜੇ ਵਧੀਆ ਆਉਂਦੇ ਹਨ ਉੱਥੇ ਹੀ ਪੰਜਾਬ ਸਕੂਲ ਐਜੂਕੇਸ਼ਨ ਵੱਲੋਂ ਐਲਾਣੇ ਬਾਰ੍ਹਵੀਂ ਜਮਾਤ ਦੇ ਆਏ ਨਤੀਜੇ ’ਚ ਸਕੂਲ ਪਿ੍ਰੰਸੀਪਲ ਸ. ਜਸਵੰਤ ਸਿੰਘ ਨੇ ਗੱਲ ਕਰਦਿਆਂ ਦੱਸਿਆ ਕਿ ਸਕੂਲ ਦੇ ਬਾਰ੍ਹਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਦਾ ਵਧੀਆ ਅੰਕ ਪ੍ਰਾਪਤ ਕਰਕੇ ਪਾਸ ਹੋਣ ਨਾਲ ਸਕੂਲ ਦਾ ਨਤੀਜਾ 100 ਫੀਸਦੀ ਰਿਹਾ।
ਉਨ੍ਹਾਂ ਦੱਸਿਆ ਕਿ ਸਕੂਲ ਵਿੱਚੋਂ ਪ੍ਰਗਤੀ ਸ਼ਰਮਾ ਨੇ 94 ਫੀਸਦੀ ਅੰਕ ਹਾਸਲ ਕਰਕੇ ਪਹਿਲੀ ਪੁਜ਼ੀਸ਼ਨ, ਯਸ਼ੀਕਾ ਨੇ 93.8 ਫੀਸਦੀ ਅੰਕ ਪ੍ਰਾਪਤ ਕਰਕੇ ਦੂਜੀ ਪੁਜੀਸ਼ਨ ਹਾਸਲ ਕੀਤੀ ਅਤੇ ਹਰਸ਼ਦੀਪ ਸਿੰਘ ਨੇ 89.8 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਪਿ੍ਸੀਪਲ ਸ. ਜਸਵੰਤ ਸਿੰਘ ਨੇ ਵਿਦਿਆਰਥੀਆਂ ਦੀ ਇਸ ਕਾਮਯਾਬੀ ਦਾ ਸਿਹਰਾ ਅਧਿਆਪਕਾਂ ਦੀ ਯੋਗ ਅਤੇ ਵਿਦਿਆਰਥੀਆਂ ਪ੍ਰਤੀ ਕਰਵਾਈ ਜਾਂਦੀ ਸਖ਼ਤ ਮਿਹਨਤ ਨੂੰ ਦਿੰਦਿਆਂ ਕਿਹਾ ਕਿ ਅਧਿਆਪਕ ਦੀ ਹਰ ਮੁਮਕਿਨ ਕੋਸ਼ਿਸ਼ ਹੁੰਦੀ ਹੈ ਕਿ ਉਨ੍ਹਾਂ ਵੱਲੋਂ ਪੜ੍ਹਾਏ ਵਿਦਿਆਰਥੀ ਚੰਗੇ ਅੰਕ ਹਾਸਲ ਕਰਕੇ ਉੱਚ ਮੁਕਾਮ ਹਾਸਲ ਕਰਨ।
ਸਕੂਲ ਦੇ ਵਿਦਿਆਰਥੀਆਂ ਦੀ ਇਸ ਕਾਮਯਾਬੀ ’ਤੇ ਮੈਨੇਜਮੈਂਟ ਕਮੇਟੀ ਵੱਲੋਂ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਸਕੂਲ ਦੇ ਪਿ੍ਸੀਪਲ ਸ. ਜਸਵੰਤ ਸਿੰਘ ਜੀ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਪ੍ਰਤੀ ਸਟਾਫ ਵੱਲੋਂ ਕਰਵਾਈ ਜਾਂਦੀ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਤੇ ਉਹਨਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ।