ਸਿਮਰਨਜੀਤ ਸਿੰਘ ਮਾਨ ਦੀ ਸਿਹਤ ਖ਼ਰਾਬ ਰਜਿੰਦਰਾ ਹਸਪਤਾਲ ਪਟਿਆਲਾ 'ਚ ਦਾਖਲ
ਜਗਤਾਰ ਸਿੰਘ
ਪਟਿਆਲਾ 29 ਜੂਨ 2022: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਨਵੇਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੂੰ ਸਿਹਤ ਵਿਗੜਨ ਕਾਰਨ ਬੀਤੀ ਰਾਤ ਰਾਜਿੰਦਰਾ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਸਿਮਰਨਜੀਤ ਸਿੰਘ ਮਾਨ ਦੀ ਮੰਗਲਵਾਰ ਨੂੰ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਵਿਗੜ ਗਈ ਤਾਂ ਉਨ੍ਹਾਂ ਨੂੰ ਰਜਿੰਦਰਾ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਸੰਗਰੂਰ ਜ਼ਿਮਨੀ ਚੋਣ ਦੇ ਨਤੀਜੇ ਵਾਲੇ ਦਿਨ ਹੀ ਉਨ੍ਹਾਂ ਦੀ ਸਿਹਤ ਖ਼ਰਾਬ ਹੋ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਕੋਰੋਨਾ ਟੈਸਟ ਕਰਵਾਇਆ ਗਿਆ ਸੀ। ਟੈਸਟ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਰਜਿੰਦਰਾ ਹਸਪਤਾਲ ਦਾਖ਼ਲ ਕਰਵਾਇਆ ਗਿਆ ।