ਕਚਹਿਰੀ ਵਿੱਚ ਬਾਬਾ ਸਾਹਿਬ ਅੰਬੇਡਕਰ ਦਾ ਬੁੱਤ ਨਾ ਲਗਾਉਣ ਦੇ ਰੋਸ ਵਜੋਂ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ
ਰੋਹਿਤ ਗੁਪਤਾ,ਬਾਬੂਸ਼ਾਹੀ ਨੈਟਵਰਕ
ਗੁਰਦਾਸਪੁਰ , 30 ਜੂਨ 2022
ਨਵਾਂ ਪੰਜਾਬ ਜਥੇਬੰਦੀ ਵਲੋਂ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਦੇ ਨਾਮ ਦਾ ਮੰਗ ਪੱਤਰ ਐਸਡੀਐਮ ਨੂੰ ਸੌਂਪਿਆ ਗਿਆ। ਜਿਸ ਵਿੱਚ ਉਹਨਾਂ ਨੇ ਮੰਗ ਕੀਤੀ ਕਿ ਬਟਾਲਾ ਵਿੱਚ ਨਵੀਂ ਬਣੀ ਕਚਹਿਰੀ ਵਿਚ ਬਾਬਾ ਸਾਹਿਬ ਬੀ.ਆਰ ਅੰਬੇਡਕਰ ਦੀ ਪ੍ਰਤਿਮਾ ਲਗਾਈ ਜਾਵੇ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਪੰਜਾਬ ਪ੍ਰਧਾਨ ਸਤਨਾਮ ਸਿੰਘ ਉਮਰਪੁਰਾ ਨੇ ਦੱਸਿਆ ਕਿ ਬਟਾਲਾ ਕਚਹਿਰੀ ਨੂੰ ਬਣਿਆਂ 5 ਸਾਲ ਹੋ ਗਏ ਹਨ। ਪਰ ਅਜੇ ਤੱਕ ਓੱਥੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਨਹੀਂ ਲਗਾਈ ਗਈ। ਉਹਨਾਂ ਕਿਹਾ ਕਿ ਉਹਨਾਂ ਵਲੋਂ ਕੁੱਝ ਸਾਲ ਪਹਿਲਾਂ ਵੀ ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨੂੰ ਇਸ ਸੰਬੰਧੀ ਮੰਗ ਪੱਤਰ ਸੌਂਪਿਆ ਗਿਆ ਸੀ ਪਰ ਇਸ ਮੰਗ ਤੇ ਗੌਰ ਨਹੀਂ ਕੀਤਾ ਗਿਆ।
ਉਹਨਾਂ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਦੇ ਸਿਧਾਂਤਾਂ ਤੇ ਅਫਸਰਾਂ ਵੱਲੋਂ ਫੈਸਲੇ ਲਏ ਜਾਂਦੇ ਹਨ ਪਰ ਇੰਨੇ ਸਾਲ ਬੀਤ ਜਾਣ ਮਗਰੋਂ ਵੀ ਪ੍ਰਸ਼ਾਸਨ ਵੱਲੋਂ ਇਸ ਨੂੰ ਅਨਦੇਖਾ ਕੀਤਾ ਜਾ ਰਿਹਾ ਹੈ। ਉਹਨਾਂ ਮੰਗ ਕੀਤੀ ਹੈ ਕਿ ਜਲਦੀ ਤੋਂ ਜਲਦੀ ਬਟਾਲਾ ਦੀ ਕਚਹਿਰੀ ਵਿੱਚ ਬਾਬਾ ਸਾਹਿਬ ਦੀ ਪ੍ਰਤਿਮਾ ਲਗਾਈ ਜਾਵੇ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਦੀ ਰਾਹ ਅਪਣਾਉਂਦੇ ਹੋਏ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।