ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਦਾ ਬੀ.ਕਾਮ. ਸਮੈਸਟਰ ਛੇਵਾਂ ਦਾ ਨਤੀਜਾ ਸ਼ਾਨਦਾਰ
ਬਾਬੂਸ਼ਾਹੀ ਨੈਟਵਰਕ
ਨਵਾਂਸ਼ਹਿਰ, 09 ਅਗਸਤ 2022
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਕਾਮ. ਸਮੈਸਟਰ ਛੇਵਾਂ ਕਲਾਸ ਦੇ ਨਤੀਜਿਆਂ ਵਿੱਚ ਇਲਾਕੇ ਦੇ ਇੱਕੋ-ਇਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ, ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਪ੍ਰਿੰਸੀਪਲ ਡਾ. ਗੁਰਜੰਟ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਲਜ ਵਿਦਿਆਰਥਣ ਰੀਤਿਕਾ ਸਪੁੱਤਰੀ ਸ੍ਰੀ ਰਕੇਸ਼ ਕੁਮਾਰ, ਵਾਸੀ ਬੜਾ ਪਿੰਡ ਨੇ 74.48 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਲਾਸ ‘ਚੋ ਪਹਿਲਾ ਸਥਾਨ, ਵਿਦਿਆਰਥਣ ਰਿਤੂ ਗਾਬਾ ਸਪੁੱਤਰੀ ਸ੍ਰੀ ਸੁਰਿੰਦਰ ਮੋਹਨ, ਵਾਸੀ ਰਾਹੋਂ ਨੇ 72.71 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਲਾਸ ‘ਚੋਂ ਦੂਸਰਾ ਸਥਾਨ ਹਾਸਲ ਕੀਤਾ।
ਇਸ ਤੋਂ ਇਲਾਵਾ ਵਿਦਿਆਰਥਣ ਅਮਨ ਸਪੁੱਤਰੀ ਸ੍ਰੀ ਮਨਜਿੰਦਰ ਸਿੰਘ ਵਾਸੀ ਅੱਪਰਾ ਨੇ 72.67 ਪ੍ਰਤੀਸ਼ਤ ਅੰਕ ਹਾਸਲ ਕਰਕੇ ਕਲਾਸ ‘ਚੋ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਗੁਰਜੰਟ ਸਿੰਘ ਨੇ ਵਿਭਾਗ ਦੇ ਮੁਖੀ ਡਾ. ਕਰਮਜੀਤ ਕੌਰ, ਡਾ. ਮੇਘਨਾ ਅਗਰਵਾਲ ਅਤੇ ਹੋਰ ਪ੍ਰਾਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ।