ਆਮ ਆਦਮੀ ਪਾਰਟੀ ਦੇ ਜਿਲ੍ਹਾ ਦਫਤਰ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ।
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 09 ਅਗਸਤ 2022: ਪਿਛਲੇ ਦਿਨੀਂ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਅਧਾਰ ਤੇ ਹੱਲ ਕਰਵਾਉਣ ਲਈ ਫਰੀਦਕੋਟ ਵਿਖੇ ਜਿਲ੍ਹਾ ਪੱਧਰੀ ਦਫਤਰ ਖੋਲ੍ਹਿਆ ਗਿਆ ਹੈ। ਅੱਜ ਆਮ ਆਦਮੀ ਪਾਰਟੀ ਦੇ ਦਫਤਰ ਵਿੱਚ ਆਮ ਲੋਕਾਂ ਨੇ ਆਪਣੀਆਂ ਸਮੱਸਿਆਵਾਂ ਦੱਸੀਆਂ ਤੇ ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਗੁਰਤੇਜ ਸਿੰਘ ਖੋਸਾ ਅਤੇ ਰਵੀ ਬੁਗਰਾ ਨੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਜਿਲ੍ਹੇ ਵਿੱਚ ਮੁੱਖ ਦਫਤਰ ਖੋਲ੍ਹੇ ਜਾ ਰਹੇ ਹਨ ਤਾਂ ਜੋ ਕਿਸੇ ਨੂੰ ਵੀ ਕੋਈ ਸਮੱਸਿਆ ਨਾ ਆਵੇ ਅਤੇ ਲੋਕਾਂ ਦੇ ਮਸਲੇ ਪਹਿਲ ਦੇ ਅਧਾਰ ਤੇ ਹੱਲ ਕੀਤੇ ਜਾਣ। ਆਗੂਆਂ ਨੇ ਦੱਸਿਆ ਪੂਰੇ ਜਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕੇ ਫਰੀਦਕੋਟ, ਕੋਟਕਪੂਰਾ, ਜੈਤੋ ਦੇ ਲੋਕਾਂ ਨੂੰ ਕੋਈ ਸਮੱਸਿਆ ਆਵੇ ਤਾਂ ਜਿਲ੍ਹੇ ਦੇ ਮੁੱਖ ਦਫਤਰ ਵਿੱਚ ਆ ਸਕਦਾ ਹੈ।