ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਜੀ ਵਿਖੇ ਨਤਮਸਤਕ ਹੋਕੇ ਅਥਾਹ ਸਕੂਨ ਮਿਲਿਆ - ਮਜੀਠੀਆ
ਜਗਤਾਰ ਸਿੰਘ
ਪਟਿਆਲਾ 10 ਅਗਸਤ 2022: ਪਟਿਆਲਾ ਦੀ ਕੇਂਦਰੀ ਜੇਲ੍ਹ ਚੋਂ ਰਿਹਾ ਹੋਣ ਤੋਂ ਬਾਅਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਪਾ ਕੇ ਸਾਬਕਾ ਮੰਤਰੀ ਅਤੇ ਅਕਾਲੀ ਆਗੂ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੀ ਪਾਵਨ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ ਮੱਥਾ ਟੇਕ ਕੇ ਅਥਾਹ ਸਕੂਨ ਮਿਲਿਆ। ਮਜੀਠੀਆ ਨੇ ਸ਼ੁਕਰਾਨਾ ਕਰਦੇ ਹੋਏ ਗੁਰੂ ਪਾਤਸ਼ਾਹ ਜੀ ਦੇ ਚਰਨਾਂ 'ਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ, ਅਤੇ ਦਿੱਤੇ ਸਹਿਯੋਗ ਲਈ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਦਾ ਵੀ ਧੰਨਵਾਦ ਕੀਤਾ।