SGPC ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਪ੍ਰਦਰਸ਼ਨ ਕੀਤਾ
ਬਾਬੂਸ਼ਾਹੀ ਨੈਟਵਰਕ
ਅੰਮ੍ਰਿਤਸਰ, 13 ਅਗਸਤ 2022- ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੰਮ੍ਰਿਤਸਰ ਵਿਖੇ ਕਾਲੀਆਂ ਦਸਤਾਰਾਂ ਸਜਾਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਸ਼੍ਰੋਮਣੀ ਕਮੇਟੀ ਦੇ ਪ੍ਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਡੀਸੀ ਅੰਮ੍ਰਿਤਸਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗਪੱਤਰ ਦਿੱਤਾ ਜਾਏਗਾ।