ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਬਟਾਲਾ ਚ SGPC ਵਲੋਂ ਕੇਂਦਰ ਖਿਲਾਫ ਰੋਸ ਮਾਰਚ
ਰੋਹਿਤ ਗੁਪਤਾ ,ਬਾਬੂਸ਼ਾਹੀ ਨੈਟਵਰਕ
ਗੁਰਦਾਸਪੁਰ 13 ਅਗਸਤ 2022
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਭਰ ਦੇ ਜਿਲਾ ਹੈਡਕੁਆਰਟਰ ਵਿਖੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਉਸੇ ਦੇ ਚਲਦੇ ਬਟਾਲਾ ਵਿਖੇ ਐਸਜੀਪੀਸੀ ਮੈੰਬਰ ਗੁਰਿੰਦਰ ਪਾਲ ਸਿੰਘ ਗੋਰਾ ਅਤੇ ਹੋਰਨਾਂ ਗੁਰੂਦਵਾਰਾ ਸ੍ਰੀ ਅੱਚਲ ਸਾਹਿਬ ਦੇ ਮੈਨੇਜਰ ਅਤੇ ਐਸਜੀਪੀਸੀ ਮੁਲਾਜ਼ਿਮਾਂ ਵਲੋਂ ਰੋਸ ਮਾਰਚ ਕੀਤਾ ਗਿਆ ਅਤੇ ਬੰਦੀ ਸਿੰਘਾਂ ਦੀ ਜਲਦ ਰਿਹਾਈ ਹੋਵੇ ਦੀ ਮੰਗ ਨੂੰ ਲੈਕੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।
ਉਹਨਾਂ ਦੱਸਿਆ ਕਿ ਅੱਜ ਉਹ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਮੰਗ ਪੱਤਰ ਦੇਣ ਜਾ ਰਹੇ ਹਨ ਅਤੇ ਅਗੇ ਜੋ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਇਸ ਮੰਗ ਲਈ ਸੰਘਰਸ਼ ਉਲੀਕੇਗੀ ਉਸ ਤਹਿਤ ਉਹ ਅਗੇ ਵੀ ਸੰਘਰਸ਼ ਜਾਰੀ ਰੱਖਣਗੇ |
ਇੰਸ ਮੌਕੇ ਸੰਗਤਾਂ ਨੇ ਹੱਥਾਂ ਵਿੱਚ ਬੰਦੀ ਸਿੰਘਾਂ ਦੇ ਰਿਹਾਈ ਦੇ ਬੈਨਰ ਪਕੜ ਰੱਖੇ ਸਨ।,ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਸ ਜੀ ਪੀ ਸੀ ਮੈਂਬਰ ਗੁਰਤਿੰਦਰਪਾਲ ਸਿੰਘ ਗੋਰਾ ਅਤੇ ਗੁਰਦਵਾਰਾ ਅੱਚਲ ਸਾਹਿਬ ਦੇ ਮੈਨੇਜਰ ਗੁਰਿੰਦਰ ਪਾਲ ਸਿੰਘ ਨੇ ਕਿਹਾ ਕਿ ਆਜ਼ਾਦੀ ਦੀ ਲੜਾਈ ਵਿੱਚ 80% ਸਿੱਖ ਕੌਮ ਨੇ ਕੁਰਬਾਨੀਆਂ ਦਿੱਤੀਆਂ ਸੀ ਅਤੇ ਅੱਜ ਪੂਰਾ ਦੇਸ਼ ਓਸੇ ਆਜ਼ਾਦੀ ਦੀ 75ਵੀਂ ਵਰੇਗੰਢ ਮਨਾਉਣ ਜਾ ਰਿਹਾ ਹੈ। ਅਸੀਂ ਇਸ ਮੰਗ ਪੱਤਰ ਦੇ ਜਰੀਏ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਸਿੱਖ ਕੌਮ ਦੀ ਦੇਸ਼ ਖਾਤਿਰ ਦਿਤੀਆਂ ਕੁਰਬਾਨੀਆਂ ਨੂੰ ਧਿਆਨ ਵਿਚ ਰੱਖਦੇ ਹੋਏ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁਕੇ ਬੰਦੀ ਸਿੰਘਾਂ ਨੂੰ ਆਜ਼ਾਦੀ ਦਿਵਸ ਮੌਕੇ ਜੇਲ੍ਹਾਂ ਵਿਚੋਂ ਆਜ਼ਾਦ ਕੀਤਾ ਜਾਵੇ। ਉਹਨਾ ਕਿਹਾ ਕਿ ਅਗਰ ਫਿਰ ਵੀ ਸਰਕਾਰਾਂ ਨੇ ਇਹਨਾਂ ਮੰਗ ਪੱਤਰਾਂ ਤੇ ਗੌਰ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿੱਚ ਸਰਕਾਰਾਂ ਖਿਲਾਫ ਰੋਸ਼ ਪ੍ਰਦਰਸ਼ਨ ਸ਼ੁਰੂ ਕੀਤੇ ਜਾਣਗੇ ਅਤੇ ਰਾਸ਼ਟਰੀ ਮਾਰਗਾਂ ਨੂੰ ਵੀ ਰੋਕਿਆ ਜਾਵੇਗਾ।