ਪ੍ਰਧਾਨ ਮੰਤਰੀ ਨੇ ਲਾਲ ਕਿਲ੍ਹੇ ’ਤੇ ਲਹਿਰਾਇਆ ਤਿਰੰਗਾ, ਕਿਹਾ ਨਵੀਂ ਦ੍ਰਿੜ੍ਹਤਾ ਨਾਲ ਨਵੀਂ ਦਿਸ਼ਾ ਵਿਚ ਅੱਗੇ ਵਧਣ ਦਾ ਵੇਲਾ
ਨਵੀਂ ਦਿੱਲੀ, 15 ਅਗਸਤ, 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 76ਵੇਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ’ਤੇ ਤਿਰੰਗਾ ਲਹਿਰਾਇਆ ਅਤੇ ਆਪਣੇ ਭਾਸ਼ਣ ਵਿਚ ਕਿਹਾ ਕਿ ਨਵੀਂ ਦ੍ਰਿੜ੍ਹਤਾ ਨਾਲ ਨਵੀਂ ਦਿਸ਼ਾ ਵਿਚ ਅੱਗੇ ਵਧਣ ਦਾ ਵੇਲਾ ਹੈ। ਲਗਾਤਾਰ 9ਵੀਂ ਵਾਰ ਤਿਰੰਗਾ ਲਹਿਰਾਉਣ ਵਾਲੇ ਉਹ ਪਹਿਲੇ ਪ੍ਰਧਾਨ ਮੰਤਰੀ ਬਣ ਗਏ ਹਨ।
ਉਹਨਾਂ ਸਮੂਹ ਦੇਸ਼ ਵਾਸੀਆਂ ਨੂੰ 75ਵੇਂ ਆਜ਼ਾਦੀ ਦਿਹਾੜੀ ਦੀ ਵਧਾਈ ਦਿੱਤੀ। ਉਹਨਾਂ ਕਿਹਾ ਕਿ ਉਹ ਸਾਰੇ ਭਾਰਤੀਆਂ ਤੇ ਭਾਰਤ ਨੂੰ ਪਿਆਰ ਕਰਨ ਵਾਲਿਆਂ ਨੁੰ ਇਸ ਆਜ਼ਾਦੀ ਦਿਹਾੜੇ ’ਤੇ ਵਧਾਈ ਦਿੰਦੇ ਹਨ। ਉਹਨਾਂ ਕਿਹਾ ਕਿ ਦੁਨੀਆਂ ਭਰ ਵਿਚ ਸਾਡਾ ਤਿਰੰਗਾ ਉੱਚਾ ਲਹਿਰਾ ਰਿਹਾ ਹੈ ਤੇ ਸਾਰੀ ਦੁਨੀਆਂ ਵਿਚ ਬੈਠੇ ਭਾਰਤੀਆਂ ਨੁੰ ਆਜ਼ਾਦੀ ਦਿਹਾੜੇ ਦੀ ਵਧਾਈ।