ਓਬੀਸੀ ਡਿਪਾਰਟਮੈਂਟ ਪੰਜਾਬ ਕਾਂਗਰਸ ਨੇ ਆਜ਼ਾਦੀ ਦਿਹਾੜਾ ਮਨਾਇਆ
ਬਾਬੂਸ਼ਾਹੀ ਨੈਟਵਰਕ
ਰੂਪਨਗਰ, 15 ਅਗਸਤ 2022
ਦੇਸ਼ ਦੀ ਅਜ਼ਾਦੀ ਦਾ 75ਵਾਂ ਦਿਹਾੜਾ, ਓਬੀਸੀ ਡਿਪਾਰਟਮੈਂਟ ਪੰਜਾਬ ਕਾਂਗਰਸ ਦੇ ਰੋਪੜ ਸਥਿਤ ਦਫ਼ਤਰ ਵਿਖੇ ਚੇਅਰਮੈਨ ਗੁਰਿੰਦਰ ਪਾਲ ਸਿੰਘ ਬਿੱਲਾ ਦੀ ਅਗਵਾਈ ਹੇਠ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਗੁਰਿੰਦਰ ਪਾਲ ਸਿੰਘ ਬਿੱਲਾ, ਸ ਸੁਖਵਿੰਦਰ ਸਿੰਘ ਵਿਸਕੀ ਤੇ ਜੈਲਦਾਰ ਸਤਵਿੰਦਰ ਸਿੰਘ ਚੈ਼ਡ਼ੀਆ ਵੱਲੋਂ ਕੀਤੀ ਗਈ। ਇਸ ਮੌਕੇ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ ਤੇ ਕਾਂਗਰਸ ਪਾਰਟੀ ਵੱਲੋਂ ਅਜ਼ਾਦੀ ਸੰਗਰਾਮ ਵਿੱਚ ਪਾਏ ਯੋਗਦਾਨ ਬਾਰੇ ਦੱਸਿਆ।
ਇਸ ਮੌਕੇ ਜਿਲਾ ਯੂਥ ਕਾਂਗਰਸ ਪ੍ਰਧਾਨ ਸੁਰਿੰਦਰ ਸਿੰਘ ਹਰੀਪੁਰ, ਕੌਂਸਲਰ ਅਮਰਿੰਦਰ ਸਿੰਘ ਰੀਹਲ, ਮੈਨੇਜਰ ਮਨਦੀਪ ਵਰਮਾ, ਸੁਖਵਿੰਦਰ ਸਿੰਘ ਬਿੰਦਰਖ ,ਪਾਲ ਚੰਦ ਵਰਮਾ,ਪ੍ਰੋਫੈਸਰ ਸੁਖਵਿੰਦਰ ਸਿੰਘ ਦੀਪਕ ਕੁਮਾਰ ਲਾਲਾ, ਗੁਲਾਮ ਰਸੂਲ ਗਾਮਾ, ਮਹਿੰਦਰ ਸਿੰਘ ਰਾਜਾ, ਜੋਗਿੰਦਰ ਸਿੰਘ, ਸੁਰਜੀਤ ਸਿੰਘ ਬਰਨਾਲਾ, ਹਰਪ੍ਰੀਤ ਸਿੰਘ ਬਿੱਲਾ, ਹਰਦੀਪ ਸਿੰਘ, ਜਤਿੰਦਰ ਸਿੰਘ ਬਿੱਟੂ ਤੋਂ ਇਲਾਵਾ ਹੋਰ ਕਈ ਵਰਕਰ ਸਾਹਿਬਾਨ ਹਾਜ਼ਰ ਸਨ।