ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਲਹਿਰਾਇਆ ਕੌਮੀ ਝੰਡਾ
ਰੋਹਿਤ ਗੁਪਤਾ,ਬਾਬੂਸ਼ਾਹੀ ਨੈਟਵਰਕ
ਗੁਰਦਾਸਪੁਰ ,15 ਅਗਸਤ 2022
ਗੁਰਦਾਸਪੁਰ ਦੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਖੇਡ ਸਟਡੀਅਮ ਵਿੱਚ ਅੱਜ 75ਵਾਂ ਆਜ਼ਾਦੀ ਦਿਹਾੜੇ ਦੇ ਸਬੰਧ ਵਿੱਚ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਕੈਬਿਨੇਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅੱਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਹਨਾ ਨੇ ਦੇਸ਼ ਦੇ ਸ਼ਹੀਦਾਂ ਨੂੰ ਨਮਨ ਕੀਤਾ ਅੱਤੇ ਕਿਹਾ ਕਿ ਸ਼ਹੀਦ ਸਾਡੀ ਕੌਮ ਦਾ ਸਰਮਾਇਆ ਹਨ।ਜਿਹਨਾਂ ਕਰਕੇ ਅੱਜ ਅਸੀਂ ਅਜਾਦੀ ਦਾ ਨਿੱਘ ਮਾਣ ਰਹੇ ਹਾਂ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਨੂੰ ਸੁੱਖ ਸਹੂਲਤ ਦੇਣ ਲਈ ਵਚਬੱਧ ਹੈ। ਉਹਨਾਂ ਕਿਹਾ ਕਿ ਅੱਜ ਪੂਰੇ ਪੰਜਾਬ ਵਿਚ ਮੁਹੱਲਾ ਕਲੀਨਿਕਾਂ ਦੀ ਅੱਜ ਤੋਂ ਸ਼ੁਰੂਆਤ ਕੀਤੀ ਜਾ ਰਹੀ ਹੈ।
ਆਪਨੇ ਸੰਬੋਧਨ ਦੋਰਾਨ ਕੈਬਿਨੇਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸਿੰਘ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ।ਪੰਜਾਬ ਦੇ ਕਿਸਾਨਾਂ ਦੀ ਗੱਲ ਕਰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।ਸਰਕਾਰ ਨੇ ਅਨੇਕਾਂ ਨਜਾਇਜ਼ ਕਬਜ਼ੇ ਛੁਡਵਾਏ ਹਨ।ਗੈਂਗਸਟਰਾਂ ਨੂੰ ਠਲ੍ਹ ਪਾਉਣ ਲਈ ਐਂਟੀ ਗੁੰਡਾ ਟਾਸਕ ਫੋਰਸ ਦਾ ਗਠਨ ਕੀਤਾ ਹੈ। ਜਿਸ ਨਾਲ ਅਨੇਕਾਂ ਹੀ ਗੈਂਗਸਟਰਾਂ ਨੂੰ ਜੇਲ੍ਹਾਂ ਅੰਦਰ ਬੰਦ ਕੀਤਾ ਗਿਆ ਹੈ ਅੱਤੇ ਲੋਕਾ ਦੀ ਸੇਹਤ ਸਹੂਲਤਾਂ ਨੂੰ ਦੇਖਦੇ ਹੋਏ ਪੰਜਾਬ ਵਿੱਚ ਮੁਹੱਲਾ ਕਲੀਨਿਕ ਮਨਾਏ ਗਏ ਹਨ,ਜਿਹਨਾ ਦੀ ਸ਼ੁਰੂਆਤ ਅੱਜ ਤੋਂ ਕਰ ਦਿੱਤੀ ਗਈ ਹੈ।ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਪਧੱਰ ਨੂੰ ਉੱਚਾ ਚੁੱਕਣ ਲਈ ਕੰਮ ਕੀਤਾ ਜਾ ਰਿਹਾ ਤਾਂ ਜੌ ਪੰਜਾਬ ਦੇ ਬੱਚਿਆਂ ਦਾ ਭਵਿੱਖ ਉੱਜਵਲ ਹੋ ਸੱਕੇ ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਕੰਮ ਕਰ ਰਹੀ ਹੈ ਅਤੇ ਪੰਜਾਬ ਨੂੰ ਕਿਸ ਤਰ੍ਹਾਂ ਖੁਸ਼ਹਾਲ ਬਣਾਉਣਾ ਹੈ ਇਸ ਦੇ ਉੱਪਰ ਵੀ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤਾਂ ਲਈ ਸਰਕਾਰ ਨੇ ਅੱਜ ਮੁਹੱਲਾ ਕਲੀਨਿਕਾ ਦੀ ਸ਼ੁਰੂਆਤ ਕੀਤੀ ਹੈ।ਇਸ ਮੌਕੇ ਬੋਲਦੇ ਹੋਏ ਕੈਬਿਨੇਟ ਮੰਤਰੀ ਨੇ ਕਿਹਾ ਕਿ ਇਸ ਵਾਰ ਪੰਜਾਬ 75 ਮੁਹੱਲਾ ਕਲੀਨਿਕ ਸ਼ੁਰੂ ਕੀਤੇ ਗਏ ਹਨ। ਆਉਣ ਵਾਲੇ ਸਮੇਂ ਦੋਰਾਨ ਮਕੌੜਾ ਪਤਨ ਰਾਵੀ ਦਰਿਆ ਤੋਂ ਪਾਰ ਵੱਸਦੇ ਲੋਕਾਂ ਨੂੰ ਵੀ ਮੁਹੱਲਾ ਕਲੀਨਿਕ ਦੇ ਸੁਵਿਧਾ ਮਿਲ ਜਾਵੇਗੀ।ਇਸ ਮੌਕੇ ਪ੍ਰਸਾਸ਼ਨ ਵਲੋਂ ਕੀਤੇ ਗਏ ਵੀਆਈਪੀ ਪ੍ਰਬੰਧਾਂ ਤੇ ਕਿਹਾ ਕਿ ਇਹ ਵੀਆਈਪੀ ਕਲਚਰ ਨਹੀਂ ਸੁਰਖਿਆ ਦੇ ਪ੍ਰਬੰਧ ਹਨ।