ਪ੍ਰਤਾਪ ਸਿੰਘ ਬਾਜਵਾ ਦਾ ਬਿਆਨ: ਮੰਤਰੀ ਫੌਜਾ ਸਿੰਘ ਸਰਾਰੀ ਦੇ ਖਿਲਾਫ ਆਡੀਓ ਕਲਿੱਪ ਮਾਮਲੇ 'ਤੇ ਕਾਰਵਾਈ ਕਿਉਂ ਨਹੀਂ ਕੀਤੀ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 29 ਨਵੰਬਰ 2022- ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਆਡਿਓ ਕਲਿੱਪ ਮਾਮਲੇ ਨੂੰ ਲੈ ਕੇ ਸਾਬਕਾ ਡੀਜੀਪੀ ਦੇ ਖਿਲਾਫ ਜਾਂ ਕਰਵਾਈ ਜਾ ਸਕਦੀ ਹੈ ਤਾਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਆਡਿਓ ਕਲਿੱਪ ਮਾਮਲੇ ਦੀ ਜਾਂਚ ਕਿਉਂ ਨਹੀਂ ਕਰਵਾਈ ਜਾ ਰਹੀ ਹੈ। ਬਾਜਵਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਖਿਲਾਫ ਦੋ ਮਾਇਨੇ ਨਹੀਂ ਹੋ ਸਕਦੇ।