ਲੁਧਿਆਣਾ ਵਿੱਚ ਕਿਸਾਨ ਜਥੇਬੰਦੀਆਂ ਨੇ ਕੀਤੀ ਮੀਟਿੰਗ, ਕਿਹਾ ਅੱਗੇ ਦੀ ਬਣਾਈ ਜਾ ਰਹੀ ਹੈ ਰਣਨੀਤੀ
ਸੰਜੀਵ ਸੂਦ
- ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਨੂੰ ਵੀ ਦਿੱਤੀ ਚੇਤਾਵਨੀ
ਲੁਧਿਆਣਾ 29 ਨਵੰਬਰ 2022 - ਕਿਸਾਨ ਜਥੇਬੰਦੀਆਂ ਵੱਲੋਂ ਅੱਗੇ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਨੂੰ ਲੈ ਕੇ ਰਣਨੀਤੀ ਬਣਾਉਣ ਦੇ ਲਈ ਹੀ ਅੱਜ ਇੱਕ ਮੀਟਿੰਗ ਕੀਤੀ ਗਈ ਹੈ। ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਇਸ ਮੌਕੇ ਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਨਾਲ-ਨਾਲ ਹੋਰ ਵੀ ਕਈ ਜਥੇਬੰਦੀਆਂ ਸ਼ਾਮਲ ਹੋਈਆਂ। ਜਿੱਥੇ ਉਨ੍ਹਾਂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਉਹਨਾਂ ਨੂੰ ਲਗਾਤਾਰ ਲਾਰੇ ਜਾਂ ਲਾਏ ਜਾ ਰਹੇ ਹਨ । ਜੇਕਰ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਨਾ ਕੀਤੇ ਗਏ ਤਾਂ ਆਉਣ ਵਾਲੇ ਸਮੇਂ ਵਿਚ ਕੇਂਦਰ ਦੇ ਨਾਲ ਨਾਲ ਪੰਜਾਬ ਸਰਕਾਰ ਦੇ ਖਿਲਾਫ਼ ਸੰਘਰਸ਼ ਉਲੀਕਿਆ ਜਾ ਸਕਦਾ ਹੈ।
ਇਸ ਮੌਕੇ ਤੇ ਬੋਲਦੇ ਹੋਏ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸਾਰੀਆਂ ਕਿਸਾਨ ਜਥੇਬੰਦੀਆਂ ਇੱਕ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਆਪਣੀਆ ਹੱਕੀ ਮੰਗਾ ਨੂੰ ਲੈ ਕੇ ਤਿੱਖਾ ਸੰਘਰਸ਼ ਕਰ ਸਕਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਉਨ੍ਹਾਂ ਨਾਲ ਵਾਅਦੇ ਪੂਰੇ ਕਰਨ ਦੀ ਕਈ ਵਾਰ ਗੱਲ ਕਹੀ ਗਈ ਹੈ ਪਰ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਗਿਆ। ਜੇਕਰ ਆਉਣ ਵਾਲੇ ਸਮੇਂ ਵਿੱਚ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਕੇਂਦਰ ਸਰਕਾਰ ਦੇ ਨਾਲ ਨਾਲ ਪੰਜਾਬ ਸਰਕਾਰ ਦੇ ਖਿਲਾਫ਼ ਵੀ ਤਿੱਖਾ ਸੰਘਰਸ਼ ਉਲੀਕ ਸਕਦੇ ਹਨ।